ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 8 ਵਾਹਨਾਂ ਦੇ ਚਲਾਨ ਕੱਟੇ

ਗੁਰਦਾਸਪੁਰ, 18 ਫਰਵਰੀ 2025 (ਦੀ ਪੰਜਾਬ ਵਾਇਰ) – ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਸਬਕ ਸਿਖਾਉਣ ਲਈ ਟਰਾਂਸਪੋਰਟ ਵਿਭਾਗ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਆਰ.ਟੀ.ਏ. ਗੁਰਦਾਸਪੁਰ ਸ੍ਰੀ ਦਵਿੰਦਰ ਕੁਮਾਰ ਵੱਲੋਂ ਅੱਜ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 8 ਵਾਹਨ ਚਾਲਕਾਂ ਦੇ ਚਲਾਨ ਕੱਟੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਟੀ.ਏ. ਦਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਵਾਹਨ ਚਾਲਕਾਂ ਦੇ ਕਾਗ਼ਜ਼ਾਤ ਚੈੱਕ ਕੀਤੇ ਗਏ। ਇਸ ਦੌਰਾਨ ਓਵਰ ਲੋਡਿਡ ਵਾਹਨਾਂ, ਗ਼ਲਤ ਪਾਰਕਿੰਗ ਕਰਨ ਵਾਲੇ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 8 ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਓਵਰਲੋਡ ਵਾਹਨ ਚਲਾਉਣਾ ਅਤੇ ਹੋਰ ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕਰਨਾ ਅਕਸਰ ਹੀ ਹਾਦਸਿਆਂ ਦਾ ਕਾਰਨ ਬਣਦਾ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਤੱਕ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਇਸ ਲਈ ਹਰ ਵਾਹਨ ਚਾਲਕ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਆਪਣੇ ਵਾਹਨਾਂ ਦੇ ਸਾਰੇ ਕਾਗ਼ਜ਼ਾਤ ਪੂਰੇ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਟਰੈਫ਼ਿਕ ਪੁਲਿਸ ਨਾਲ ਮਿਲ ਕੇ ਇਹ ਚੈਕਿੰਗ ਅਭਿਆਨ ਭਵਿੱਖ ਵਿੱਚ ਵੀ ਜਾਰੀ ਰਹੇਗਾ।