Close

Recent Posts

ਪੰਜਾਬ ਮੁੱਖ ਖ਼ਬਰ

2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • PublishedFebruary 25, 2025

ਨਸ਼ਿਆਂ ਵਿਰੁੱਧ ਮੁਹਿੰਮ ਹੋਵੇਗੀ ਹੋਰ ਤੇਜ਼, ਅਨੁਸ਼ਾਸਨਹੀਨਤਾ ਤੇ ਭ੍ਰਿਸ਼ਟਾਚਾਰ ਨਹੀਂ ਹੋਵੇਗਾ ਬਰਦਾਸ਼ਤ, ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਮਿਲੇਗੀ ਤੇਜ਼ੀ

ਹੁਸ਼ਿਆਰਪੁਰ, 25 ਫਰਵਰੀ 2025 (ਦੀ ਪੰਜਾਬ ਵਾਇਰ)। ਪੰਜਾਬ ਕਾਡਰ ਦੇ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ, ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ, ਨਾਗਰਿਕ ਸੇਵਾਵਾਂ ਨੂੰ ਹੋਰ ਵੀ ਬਿਹਤਰ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਅਹਿਮ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਲੋੜੀਂਦੀਆਂ ਸੇਵਾਵਾਂ ਹਰ ਹਾਲ ਮਿੱਥੇ ਸਮੇਂ ਵਿਚ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨਾਲ ਜੁੜੇ ਹੋਏ ਮਾਮਲਿਆਂ ਨੂੰ ਪੂਰੀ ਤਰਜ਼ੀਹ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ਦੀ ਸਮੇਂ-ਸਮੇਂ ਸਿਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹੋ ਸਕੇ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਨਤਾ ਅਤੇ ਭ੍ਰਿਸ਼ਟ ਸਰਗਰਮੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਆਸ਼ਿਕਾ ਜੈਨ ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸਨ। ਆਸ਼ਿਕਾ ਜੈਨ 2018 ਵਿਚ ਨਗਰ ਨਿਗਮ ਜਲੰਧਰ ਦੇ ਜੁਆਇੰਟ ਕਮਿਸ਼ਨਰ, 2019 ਵਿਚ ਐਸ.ਏ.ਐਸ. ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ, 2021 ਵਿਚ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ, 2022 ਵਿਚ ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਸੇਵਾਵਾਂ ਦੇ ਚੁੱਕੇ ਹਨ।

Written By
The Punjab Wire