Close

Recent Posts

ਗੁਰਦਾਸਪੁਰ

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਵਾਹਨ ਚਾਲਕਾਂ ਦੇ ਚਲਾਨ  ਕੱਟੇ

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਵਾਹਨ ਚਾਲਕਾਂ ਦੇ ਚਲਾਨ  ਕੱਟੇ
  • PublishedFebruary 26, 2025

ਗੁਰਦਾਸਪੁਰ, 26 ਫਰਵਰੀ 2025 (ਦੀ ਪੰਜਾਬ ਵਾਇਰ) – ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦੇ ਸਬਜ਼ੀ ਮੰਡੀ ਚੌਂਕ ਵਿਖੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਅਤੇ ਦੋ ਪਹੀਆ ਵਾਹਨ ਉਪਰ ਤਿੰਨ ਸਵਾਰੀਆਂ ਨਾ ਬੈਠਣ ਅਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਚਾਲਕਾਂ ਨੂੰ ਇਸ ਦੀ ਉਲੰਘਣਾ ਨਾ ਕਰਨ ਪ੍ਰਤੀ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ ਇੰਚਾਰਜ ਗੁਰਦਾਸਪੁਰ ਏ.ਐੱਸ.ਆਈ ਸਤਨਾਮ ਸਿੰਘ ਅਤੇ ਏ.ਐੱਸ.ਆਈ. ਅਮਨਦੀਪ ਸਿੰਘ, ਏ.ਐੱਸ.ਆਈ. ਅਸ਼ਵਨੀ ਕੁਮਾਰ, ਏ.ਐੱਸ.ਆਈ. ਹਰਦੀਪ ਸਿੰਘ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ।

ਏ.ਐੱਸ.ਆਈ ਸਤਨਾਮ ਸਿੰਘ ਨੇ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਹੋਏ ਵਾਹਨ ਚਾਲਕ ਨੂੰ ਅਤੇ ਪਿੱਛੇ ਬੈਠੀ ਸਵਾਰੀ ਨੂੰ ਵੀ ਹੈਲਮਟ ਪਹਿਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੈਲਮਟ ਪਾਇਆ ਹੋਵੇ ਤਾਂ ਸੜਕ ਹਾਦਸਾ ਹੋਣ ਦੀ ਸੂਰਤ ਵਿੱਚ 90 ਫੀਸਦੀ ਬਚਾ ਕਰਦਾ ਹੈ। ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨਾਂ ਉੱਪਰ ਤਿੰਨ ਸਵਾਰੀਆਂ ਕਦੀ ਨਹੀਂ ਬਿਠਾਉਣੀਆਂ ਚਾਹੀਦੀਆਂ ਇਹ ਕਾਨੂੰਨ ਅਤੇ ਸੁਰੱਖਿਆ ਦੇ ਲਿਹਾਜ ਨਾਲ ਗਲਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਰ ਵਿੱਚ ਸੀਟ ਬੈਲਟ ਲਗਾਉਣ ਅਤੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਦੀ ਤਾਕੀਦ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਵਾਹਨਾਂ ਉੱਪਰ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਲਈ ਵੀ ਕਿਹਾ। ਇਸ ਮੌਕੇ ਟਰੈਫਿਕ ਪੁਲਿਸ ਗੁਰਦਾਸਪੁਰ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਨਾਕੇ ਲਗਾ ਕੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 25 ਚਲਾਨ ਕੱਟੇ ਗਏ।

Written By
The Punjab Wire