ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਨੂੰ ‘ਡਰਾਈ ਡੇ’ ਘੋਸ਼ਿਤ

ਵੋਟਾਂ ਵਾਲੇ ਦਿਨ ਲਾਇਸੰਸੀ ਹਥਿਆਰ ਲੈ ਕੇ ਚੱਲਣ ਦੀ ਵੀ ਹੋਵੇਗੀ ਮਨਾਹੀ
ਗੁਰਦਾਸਪੁਰ, 1 ਮਾਰਚ 2025 (ਦੀ ਪੰਜਾਬ ਵਾਇਰ) -ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਪ੍ਰਕਾਰ ਦੇ ਝਗੜੇ ਦੇ ਅੰਦੇਸ਼ੇ ਨੂੰ ਰੋਕਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ, ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ. ਏ. ਐੱਸ. ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ ਹਦੂਦ ਵਿੱਚ ਮਿਤੀ 02 ਮਾਰਚ, 2025 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਹੈ। ਇਸ ਦਿਨ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਹਦੂਦ ਅੰਦਰ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
ਇਸਦੇ ਨਾਲ ਹੀ 2 ਮਾਰਚ 2025 ਨੂੰ ਵੋਟਾਂ ਵਾਲੇ ਦਿਨ ਲਾਇਸੰਸੀ ਹਥਿਆਰਾਂ ਨੂੰ ਕੈਰੀ ਕਰਨ ‘ਤੇ ਵੀ ਪਾਬੰਦੀ ਹੋਵੇਗੀ।