ਗੁਰਦਾਸਪੁਰ

ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ -ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ

ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ -ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ
  • PublishedMarch 2, 2025

ਕਿਹਾ- ਵੋਟਰਾਂ, ਹਾਂ ਪੱਖੀ ਨੀਤੀ ਨੂੰ ਕੀਤਾ ਪਸੰਦ ਅਤੇ ਰਵਾਇਤੀ ਪਾਰਟੀਆਂ ਨੂੰ ਨਕਾਰਿਆ

ਬਟਾਲਾ , 2 ਮਾਰਚ 2025 (ਦੀ ਪੰਜਾਬ ਵਾਇਰ)– ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਡੇਰਾ ਬਾਬਾ ਨਾਨਕ ਵਾਸੀਆਂ ਨੇ ਵਿਰੋਧੀ ਪਾਰਟੀਆਂ ਦੇ ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਵੋਟਰਾਂ ਇੱਕ ਵਾਰ ਫਿਰ ਸਾਫ ਸੁਨੇਹਾ ਦਿੱਤਾ ਹੈ ਕਿ ਆਪ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਆਪ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਡੇਰਾ ਬਾਬਾ ਨਾਨਕ ਦੇ ਵੋਟਰਾਂ ਨੇ ਮੋਹਰ ਲਗਾਈ ਹੈ ਅਤੇ ਅੱਜ ਦਾ ਨਤੀਜਾ ਦਰਸਾਉਂਦਾ ਹੈ ਕਿ ਮਾਨ ਸਰਕਾਰ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ। ਵਿਰੋਧੀ ਪਾਰਟੀਆਂ ਤੇ ਤੰਜ ਕੱਸਦਿਆਂ ਕਾਰਜਕਾਰੀ ਪ੍ਰਧਾਨ ਪੰਜਾਬ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਮਾਨ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ ਅਤੇ ਵਿਰੋਧੀਆਂ ਨੂੰ ਇੱਕ ਵਾਰ ਫਿਰ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਅੱਗੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕੀਆਂ ਤੇ ਵਿਰੋਧੀ ਪਾਰਟੀਆਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਰਕਰਾਂ, ਵਲੰਟੀਅਰਾਂ, ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕਰਦਿਆਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਕੀਤੇ ਕੰਮਾਂ ਤੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਅਗਲੇ ਸਮੇਂ ਦੌਰਾਨ ਮਾਨ ਸਰਕਾਰ ਹੋਰ ਤੇਜ਼ੀ ਨਾਲ ਸੂਬੇ ਅੰਦਰ ਵਿਕਾਸ ਕਾਰਜ ਕਰਵਾਏਗੀ।ਡੇਰਾ ਬਾਬਾ ਨਾਨਕ, ਨਗਰ ਕੌਂਸਲ ਦੀਆਂ 13 ਸੀਟਾਂ ਵਿੱਚ ਆਮ ਆਦਮੀ ਪਾਰਟੀ ਦੇ 9 ਉਮੀਦਵਾਰ ਜੇਤੂ ਰਹੇ ਹਨ ਤੇ ਕਾਂਗਰਸ ਪਾਰਟੀ ਦੇ ਕੇਵਲ 4 ਉਮੀਦਵਾਰਾਂ ਨੇ ਜਿੱਤ ਹਾਸਿਲ ਕੀਤੀ। ਦੱਸ ਦਈਏ ਕੇ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ, ਡੇਰਾ ਬਾਬਾ ਜਿਮਨੀ ਚੋਣ ਜਿਸਦਾ ਨਤੀਜਾ 23 ਨਵੰਬਰ 2024 ਨੂੰ ਆਇਆ ਸੀ, 5699 ਵੋਟਾਂ ਦੀ ਲੀਡ ਨਾਲ ਜੇਤੂ ਰਹੇ ਸਨ।

Written By
The Punjab Wire