ਗੁਰਦਾਸਪੁਰ

ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • PublishedMarch 6, 2025


ਮਾਨ ਸਰਕਾਰ ਨੇ ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜ਼ਬਤ ਕੀਤੀ – ਰੰਧਾਵਾ



ਡੇਰਾ ਬਾਬਾ ਨਾਨਕ, ਗੁਰਦਾਸਪੁਰ, 06 ਮਾਰਚ 2025 (ਦੀ ਪੰਜਾਬ ਵਾਇਰ)– ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ ਹੈ।  ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ ਪੰਜਾਬ ਸਰਕਾਰ ਮੈਦਾਨ ਵਿੱਚ ਕੁੱਦ ਪਈ ਹੈ ਓਥੇ ਸੂਬਾ ਵਾਸੀਆਂ ਨੂੰ ਵੀ ਇਸ ਯੁੱਧ ਨੂੰ ਜਿੱਤਣ ਲਈ ਆਪਣਾ ਪੂਰਾ ਸਾਥ ਦੇਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ 6500 ਤੋਂ ਵੱਧ ਵੱਡੇ ਨਸ਼ਾ ਤਸਕਰ ਅਤੇ 2022 ਤੋਂ ਹੁਣ ਤੱਕ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ ਤਸਕਰਾਂ ‘ਤੇ 30 ਹਜ਼ਾਰ ਤੋਂ ਵੱਧ ਐਨ.ਡੀ.ਪੀ.ਐੱਸ. ਐਕਟ ਅਧੀਨ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਤੇ ਪੁਲਿਸ ਮੁਲਾਜ਼ਮਾਂ ਦੇ ਗੱਠਜੋੜ ਨੂੰ ਤੋੜਨ ਵਾਸਤੇ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੁਣ ਤੱਕ ਨਸ਼ਾ ਤਸਕਰਾਂ ਦੀ 612 ਕਰੋੜ ਦੀ ਸੰਪਤੀ ਜ਼ਬਤ ਕੀਤੀ ਜਾ ਚੁੱਕੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ਼ 142 ਕਰੋੜ ਦੀ ਸੰਪਤੀ ਹੀ ਜ਼ਬਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1128 ਕਿੱਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੀ ਸਰਕਾਰ ਵਿੱਚ ਸਿਰਫ਼ 197 ਕਿੱਲੋ ਹੈਰੋਇਨ ਹੀ ਬਰਾਮਦ ਕੀਤੀ ਗਈ ਸੀ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਸਮੇਂ ਨਸ਼ਾ ਵਧਿਆ ਅਤੇ ਉਨ੍ਹਾਂ ਸਰਕਾਰਾਂ ਨੇ ਘਰ-ਘਰ ਨਸ਼ਾ ਪਹੁੰਚਾਇਆ।  ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਤੋਂ ਆਉਣ ਵਾਲੀ ਨਸ਼ਿਆਂ ਦੀ ਖੇਪ ਨੂੰ ਰੋਕਣ ਲਈ ਪੰਜਾਬ ਸਰਕਾਰ ਬੀ.ਐੱਸ.ਐਫ. ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਚੇਨ ਨੂੰ ਤੋੜੇਗੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਪੂਰਾ ਸਾਥ ਦੇਣ।

Written By
The Punjab Wire