ਪੰਜਾਬ ਮੁੱਖ ਖ਼ਬਰ

ਬਘੇਲ ਦੇ ਘਰ ਈਡੀ ਦਾ ਛਾਪੇ ਨੇ ਭਖਾਈ ਪੰਜਾਬ ਦੀ ਸਿਆਸਤ

ਬਘੇਲ ਦੇ ਘਰ ਈਡੀ ਦਾ ਛਾਪੇ ਨੇ ਭਖਾਈ ਪੰਜਾਬ ਦੀ ਸਿਆਸਤ
  • PublishedMarch 10, 2025

ਚੰਡੀਗੜ੍ਹ, 10 ਮਾਰਚ 2025 (ਦੀ ਪੰਜਾਬ ਵਾਇਰ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਦੇ ਭਿਲਾਈ ਸਥਿਤ ਘਰ ‘ਤੇ ਛਾਪੇਮਾਰੀ ਕਰ ਰਿਹਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) ‘ਤੇ ਦਿੱਤੀ।

ਬਘੇਲ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਜੇਕਰ ਕੋਈ ਇਸ ਕਾਰਵਾਈ ਰਾਹੀਂ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਗਲਤਫਹਿਮੀ ਹੈ। ਉਨ੍ਹਾਂ ਦੀ ਇਹ ਟਿੱਪਣੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਰਹੀ ਹੈ। ਇਹ ਛਾਪੇਮਾਰੀ ਅਜਿਹੇ ਸਮੇਂ ਹੋਈ ਹੈ ਜਦੋਂ 13 ਮਾਰਚ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਣੀ ਹੈ, ਜਿਸ ਵਿੱਚ ਬਘੇਲ ਵੀ ਸ਼ਿਰਕਤ ਕਰਨਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂਆਂ ਨੇ ਦੋਸ਼ ਲਾਇਆ ਕਿ ਇਹ ਕਾਰਵਾਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ।

Written By
The Punjab Wire