Close

Recent Posts

ਗੁਰਦਾਸਪੁਰ ਪੰਜਾਬ

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਵਿਧਾਇਕ ਰੰਧਾਵਾ

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਵਿਧਾਇਕ ਰੰਧਾਵਾ
  • PublishedMarch 10, 2025

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਮਾਰਚ 2025 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਹ ਜਾਣਕਾਰੀ ਸਾਂਝੀ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਰਾਜ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੈਨਸ਼ਨ ਫ਼ੰਡ ਵਿੱਚ ਬਕਾਇਆ ਰਾਸ਼ੀ ਤਹਿ ਸਮਾਂ ਸੀਮਾ ਅਨੁਸਾਰ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇ। ਪੈਨਸ਼ਨ ਅਦਾ ਕਰਨ ਵਿੱਚ ਹੋਣ ਵਾਲੀ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Written By
The Punjab Wire