ਗੁਰਦਾਸਪੁਰ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ : ਰਮਨ ਬਹਿਲ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ : ਰਮਨ ਬਹਿਲ
  • PublishedMarch 10, 2025


ਗੁਰਦਾਸਪੁਰ, 10 ਮਾਰਚ 2025 (ਦੀ ਪੰਜਾਬ ਵਾਇਰ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਸੂਬੇ ਦੀਆਂ ਤਕਰੀਬਨ 6.47 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲੈ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸਕੀਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਨਵਰੀ 2025 ਤੱਕ 5555.94 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਬਹਿਲ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ 1086 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ ਜਨਵਰੀ 2025 ਤੱਕ 1042.63 ਕਰੋੜ ਰੁਪਏ ਖ਼ਰਚ ਕਰ ਲਏ ਗਏ ਹਨ।

Written By
The Punjab Wire