Close

Recent Posts

ਗੁਰਦਾਸਪੁਰ

ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦਾ ਤੇਜੀ ਨਾਲ ਚੱਲ ਰਿਹਾ ਕੰਮ: ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਲਿਆ ਪ੍ਰੋਜੈਕਟ ਦਾ ਜਾਇਜ਼ਾ

ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦਾ ਤੇਜੀ ਨਾਲ ਚੱਲ ਰਿਹਾ ਕੰਮ: ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਲਿਆ ਪ੍ਰੋਜੈਕਟ ਦਾ ਜਾਇਜ਼ਾ
  • PublishedMarch 11, 2025

ਬਾਬਾ ਟਹਿਲ ਸਿੰਘ ਕਲੋਨੀ ਵਾਸੀਆਂ ਦੀਆਂ ਮੁਸ਼ਕਲਾਂ ਦਾ ਜਲਦ ਨਿਪਟਾਰਾ ਕਰਨ ਦਾ ਦਿੱਤਾ ਭਰੋਸਾ

ਗੁਰਦਾਸਪੁਰ, 11 ਮਾਰਚ 2025 (ਦੀ ਪੰਜਾਬ ਵਾਇਰ)। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਨਬੀਪੁਰ ਕੱਟ ਡਰੇਨ ਨੂੰ ਪੱਕਿਆ ਕਰਨ ਦੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਬਾਬਾ ਟਹਿਲ ਸਿੰਘ ਕਲੋਨੀ ਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7 ਕਰੋੜ ਰੁਪਏ ਖ਼ਰਚ ਕਰਕੇ ਗੁਰਦਾਸਪੁਰ ਸ਼ਹਿਰ ਵਿੱਚੋਂ ਲੰਘਦੇ ਨਬੀਪੁਰ ਕੱਟ ਡਰੇਨ ਦੇ ਹਿੱਸੇ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਬੀਪੁਰ ਡਰੇਨ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦੌਰਾਨ ਕੰਮ ਦੀ ਗੁਣਵੱਤਾ ਦਾ ਪੂਰਾ ਖ਼ਿਆਲ ਰੱਖਿਆ ਜਾਵੇ ਅਤੇ ਸਰਕਾਰੀ ਹਦਾਇਤਾਂ ਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤਹਿ ਸਮੇਂ ਅੰਦਰ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਬਾਬਾ ਟਹਿਲ ਸਿੰਘ ਕਲੋਨੀ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ। ਬਾਬਾ ਟਹਿਲ ਸਿੰਘ ਕਲੋਨੀ ਦੇ ਵਸਨੀਕਾਂ ਨੇ ਕਲੋਨੀ ਦੀਆਂ ਗਲੀਆਂ ਅਤੇ ਸਾਫ਼-ਸਫ਼ਾਈ ਦੇ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ। ਵਧੀਕ ਡਿਪਟੀ ਕਮਿਸ਼ਨਰ ਨੇ ਕਲੋਨੀ ਵਾਸੀਆਂ ਦੇ ਮਸਲੇ ਸੁਣਨ ਉਪਰੰਤ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਉਨ੍ਹਾਂ ਦੇ ਮਸਲੇ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ।

Written By
The Punjab Wire