Close

Recent Posts

ਗੁਰਦਾਸਪੁਰ

ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
  • PublishedMarch 11, 2025



ਵੱਖ-ਵੱਖ ਮੁਕੱਦਿਆ ਵਿੱਚ 02 ਪਿਸਤੌਲਾਂ ਸਮੇਤ 02 ਦੋਸ਼ੀ ਗ੍ਰਿਫਤਾਰ



 ਗੁਰਦਾਸਪੁਰ, 11 ਮਾਰਚ  2025 (ਦੀ ਪੰਜਾਬ ਵਾਇਰ)—  ਸ੍ਰੀ ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ   ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿੱਚ ਸਪੈਸ਼ਲ ਓਪਰੇਸ਼ਨ ਚਲਾਇਆ ਗਿਆ।

ਸਪੈਸ਼ਲ ਓਪਰੇਸ਼ਨ ਦੌਰਾਨ ਡੀ.ਐਸ.ਪੀ. ਕਪਿਲ ਕੌਸ਼ਲ ਅਤੇ ਡੀ.ਐਸ.ਪੀ ਰਾਜ ਕੁਮਾਰ ਦੀ ਦੇਖ-ਰੇਖ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਗਈਆ। ਜੋ ਮੁਕੱਦਮਾ ਨੰਬਰ 133, ਮਿਤੀ 25.12.2023 ਜੁਰਮ 307, 336, 427, 506, 148, 149 ਭ:ਦ 25-54-59 ਅਸਲਾ ਐਕਟ ਥਾਣਾ ਸਦਰ ਗੁਰਦਾਸਪੁਰ ਵਿੱਚ ਲੋੜੀਂਦੇ ਦੋਸ਼ੀ ਰਤਿਕ ਪੁੱਤਰ ਨਰੇਸ਼ ਕੁਮਾਰ ਵਾਸੀ ਪੁਰਾਣਾ ਲਿੱਤਰ ਨੂੰ ਕਾਬੂ ਕੀਤਾ, ਜਿਸ ਦੀ ਸਖਤੀ ਨਾਲ ਪੁੱਛ-ਗਿੱਛ ਕਰਨ ਤੇ 01 ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 03 ਰੌਂਦ ਜਿੰਦਾ ਬ੍ਰਾਮਦ ਕੀਤੇ ਗਏ। ਇਸ ਤੋਂ ਇਲਾਵਾ ਦੌਰਾਨ ਗਸ਼ਤ ਪੁੱਲੀ ਵੜੈਚ ਤੋਂ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸਵਰਨ ਸਿੰਘ ਵਾਸੀ ਢੀਂਡਸਾ ਨੂੰ ਸ਼ੱਕ ਦੇ ਬਿਨਾਹ ਨੇ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਦੌਰਾਨ ਉਸ ਪਾਸੋਂ 01 ਪਿਸਟਲ 32 ਬੋਰ ਸਮੇਤ ਮੈਗਜ਼ੀਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 10, ਮਿਤੀ 10.03.2025 ਜੁਰਮ 25-54-59 ਅਸਲਾ ਐਕਟ ਥਾਣਾ ਘੁੰਮਣ ਕਲਾਂ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮਾ ਦੀ ਤਫਤੀਸ਼ ਜ਼ਾਰੀ ਹੈ। ਦੋਸ਼ੀਆ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕ ਵੀ ਪੰਜਾਬ ਪੁਲਿਸ ਦਾ ਅੱਗੇ ਵੱਧ ਕੇ ਸਾਥ ਦੇਣ ਅਤੇ ਨਸ਼ਿਆ/ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਅਜਿਹੇ ਵਿਅਕਤੀਆਂ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Written By
The Punjab Wire