Close

Recent Posts

ਗੁਰਦਾਸਪੁਰ

ਪਿਛਲੇ 15 ਦਿਨਾਂ ਵਿੱਚ ਗੁਰਦਾਸਪੁਰ ਪੁਲਸ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ 34 ਮੁਕੱਦਮੇ ਦਰਜ਼ ਕਰਕੇ 47 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ- ਆਈ.ਜੀ. ਉਮਰਾਨੰਗਲ

ਪਿਛਲੇ 15 ਦਿਨਾਂ ਵਿੱਚ ਗੁਰਦਾਸਪੁਰ ਪੁਲਸ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ 34 ਮੁਕੱਦਮੇ ਦਰਜ਼ ਕਰਕੇ 47 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ- ਆਈ.ਜੀ. ਉਮਰਾਨੰਗਲ
  • PublishedMarch 16, 2025

ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ

ਗੁਰਦਾਸਪੁਰ, 16 ਮਾਰਚ 2025 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਆਈ.ਪੀ.ਐੱਸ. ਦੇ ਨਿਰਦੇਸ਼ਾਂ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਆਈ.ਪੀ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਵੱਲੋਂ 1 ਮਾਰਚ 2025 ਤੋਂ 16 ਮਾਰਚ 2025 ਤੱਕ ਵੱਖ-ਵੱਖ ਥਾਵਾਂ `ਤੇ 18 ਸਪੈਸ਼ਲ ਓਪਰੇਸ਼ਨ ਚਲਾਏ ਗਏ ਹਨ, ਜਿਸ ਤਹਿਤ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਅੱਜ ਗੁਰਦਾਸਪੁਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਈ.ਜੀ. ਬਾਰਡਰ ਰੇਂਜ ਪਰਮਰਾਜ ਸਿੰਘ ਉਮਰਾਨੰਗਲ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਧੀਆ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਵਿੱਚ ਗੁਰਦਾਸਪੁਰ ਪੁਲਸ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ 34 ਮੁਕੱਦਮੇ ਦਰਜ਼ ਕਰਕੇ 47 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਕੋਲੋਂ 02 ਕਿਲੋ 134 ਗਰਾਮ ਹੈਰੋਇਨ, 737 ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ 58,610 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਆਈ.ਜੀ. ਉਮਰਾਨੰਗਲ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਆਬਕਾਰੀ ਐਕਟ ਤਹਿਤ 8 ਮੁਕੱਦਮੇ ਦਰਜ ਕਰਕੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ 1,09,500 ਐੱਮ.ਐੱਲ. ਨਜਾਇਜ਼ ਸ਼ਰਾਬ ਅਤੇ 30 ਕਿੱਲੋ ਲਾਹਣ ਅਤੇ 30 ਪੇਟੀਆਂ ਵਿਸਕੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਪੁਲਸ ਨੇ ਅਸਲਾ ਐਕਟ ਤਹਿਤ 03 ਮਾਮਲੇ ਦਰਜ ਕਰਕੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 5 ਪਿਸਟਲ ਸਮੇਤ ਮੈਗਜ਼ੀਨ ਅਤੇ 66 ਜ਼ਿੰਦਾ ਰੌਂਦ ਬਰਾਮਦ ਹੋਏ ਹਨ।

ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਆਮ ਜਨਤਾ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪੁਲਸ ਵੱਲੋਂ 15 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਹਨ। ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 767 ਵਿਅਕਤੀਆਂ ਦੇ ਟਰੈਫਿਕ ਚਲਾਨ ਕੱਟੇ ਗਏ ਹਨ।

Written By
The Punjab Wire