ਪੰਜਾਬ

ਤਿੰਨ ਸਾਲ ਪੂਰੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਾਅਦੇ ਅਧੂਰੇ

ਤਿੰਨ ਸਾਲ ਪੂਰੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਾਅਦੇ ਅਧੂਰੇ
  • PublishedMarch 16, 2025

ਆਮ ਆਦਮੀ ਪਾਰਟੀ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ’ਤੇ ਜਾਰੀ ਕਰੇ  ਵਾਇਟ ਪੇਪਰ – ਕੈਂਥ

ਸਰਕਾਰੀ ਨੌਕਰੀਆਂ ‘ਚ ਐਸ ਸੀ ਵਰਗ ਦਾ ਬੈਕਲਾਗ ਪੂਰਾ ਕਰਨ ਦੇ ਵਾਅਦੇ ਨੂੰ ਪੂਰਾ ਕਰੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ- ਕੈਂਥ

ਚੰਡੀਗੜ੍ਹ, 16 ਮਾਰਚ 2025 (ਦੀ ਪੰਜਾਬ ਵਾਇਰ)– ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ‘ਚ ਅਨੁਸੂਚਿਤ ਜਾਤੀਆਂ ਦਾ ਸਰਕਾਰੀ ਨੌਕਰੀਆਂ ‘ਚ ਬੈਕਲਾਗ ਪੂਰਾ ਕਰਨ ਦੇ ਵਾਅਦੇ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਪੂਰੇਂ ਕਰਨ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ ਇਹ ਦੋਸ਼ ਲਾਉਂਦਿਆਂ ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਜਾਰੀ ਪ੍ਰੈੱਸ ਬਿਆਨ ਵਿੱਚ ਲਗਾਇਆ ਉਨ੍ਹਾਂ ਕਿਹਾ ਕਿ ਖਾਲੀ ਅਸਾਮੀਆਂ ਦੀ ਪਛਾਣ ਕਰਨ ਅਤੇ ਭਰਨ ਲਈ ਹਰੇਕ ਵਿਭਾਗ ਵਿੱਚ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ।

ਸਰਦਾਰ ਕੈਂਥ ਨੇ ਕਿਹਾ ਕਿ ਹੁਸ਼ਿਆਰਪੁਰ ‘ਚ ਦਸ ਦਿਨਾਂ ਦੇ ਵਿਪਾਸਨਾ ਧਿਆਨ ਸੈਸ਼ਨ ਤੋਂ ਬਾਅਦ ਅੱਜ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕਣ ਮੌਕੇ ਮੁੱਖ ਮੰਤਰੀ ਦੀ ਕੁਰਸੀ  ਬਰਕਰਾਰ ਰਹਿਣ ਦੇ ਬਿਆਨ ਨੇ ਭਗਵੰਤ ਸਿੰਘ ਮਾਨ ਲਈ ਤਾਂ ਖ਼ੁਸ਼ੀ ਦੀ ਘੜੀ ਹੈ ਪਰ ਪੰਜਾਬੀਆਂ ਲਈ ਫ਼ਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ‘ਚ ਅਸਫਲ ਸਾਬਿਤ ਹੋ ਰਹੇ ਹਨ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਪੰਜ ਸਾਲਾਂ ਵਿੱਚ 25 ਲੱਖ ਨੌਕਰੀਆਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਵਾਅਦੇ ਤਿੰਨ ਸਾਲਾਂ ‘ਚ ਸਿਰਫ਼ 51 ਹਜ਼ਾਰ ਨੌਕਰੀਆਂ ਦਾ ਹੀ ਵਾਅਦਾ ਨਿਭਾਇਆ ਗਿਆ ਹੈ ਪੰਜਾਬ ਦੇ ਨੌਜਵਾਨਾਂ ਨੂੰ ‘ਨੌਕਰੀ ਲੱਭਣ ਵਾਲੇ’ ਦੀ ਬਜਾਏ ‘ਨੌਕਰੀ ਦੇਣ ਵਾਲੇ’  ਦਾ ਵਾਅਦਾ ਜ਼ਮੀਨੀ ਪੱਧਰ ਉੱਤੇ ਕੀਤੇ ਦਾਅਵੇ ਨਜ਼ਰ ਨਹੀਂ ਆਉਂਦੇ । ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪਿੰਡਾਂ, ਸ਼ਹਿਰਾਂ ਅਤੇ ਸਰਕਾਰੀ ਕਾਲਜਾਂ ਵਿੱਚ ਮੁਫ਼ਤ ਵਾਈ-ਫਾਈ ਹੌਟ-ਸਪਾਟ ਅਤੇ ਨੌਵੀਂ ਜਮਾਤ ਵਿੱਚ ਦਾਖਲੇ ‘ਤੇ, ਵਿਦਿਆਰਥੀਆਂ ਨੂੰ ਮੁੱਖ ਮੰਤਰੀ ਛਾਤਰਾ ਲਾਭ ਯੋਜਨਾ ਦੇ ਤਹਿਤ ਸੈਸ਼ਨ ਦੀ ਸ਼ੁਰੂਆਤ ਵਿੱਚ ਮੁਫਤ ਲੈਪਟਾਪ ਦਿੱਤੇ ਜਾਣਗੇ ਵਾਅਦਿਆਂ ਨੂੰ ਲਾਗੂ ਕਰਨ ਤਾਂ ਦੂਰ ਦੀ ਗੱਲ ਇਨ੍ਹਾਂ ਬਾਰੇ ਚਰਚਾ ਵੀ ਨਹੀਂ।

ਸਰਦਾਰ ਕੈਂਥ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਗਰੀਬ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਅਤੇ ਐੱਸਸੀ ਅਤੇ ਬੀਸੀ ਦੇ ਕਰਜ਼ੇ ਵੀ ਮੁਆਫ਼ ਕਰਨ ਲਈ ਅਜੇ ਤੱਕ ਕੋਈ ਠੋਸ ਯੋਜਨਾ ਨਹੀਂ ਬਣਾਈ ਗਈ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਬੱਚਿਆਂ ਲਈ 10 ਲੱਖ ਰੁਪਏ ਤੱਕ ਦਾ ਬਿਨਾਂ ਜਮਾਨਤ ਸਿੱਖਿਆ ਕਰਜ਼ਾ ਦੇਣ ਦਾ ਵਾਅਦਾ ਖੋਖਲਾ ਸਾਬਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਇਹ ਵੀ ਵਾਅਦਾ ਕੀਤਾ ਗਿਆ ਕਿ ਸਰਕਾਰੀ ਵਿਭਾਗਾਂ ਵਾਂਗ, ਰਾਜ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਦਲਿਤਾਂ ਲਈ ਰਾਖਵੇਂਕਰਨ ਦੀ ਵਿਵਸਥਾ ਕੀਤੀ ਜਾਵੇਗੀ ਪਰ ਇਹ ਧੋਖਾ ਹੀ ਸਾਬਤ ਹੋਇਆ। ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਦੋਸ਼ ਲਗਾਇਆ ਕਿ ਅਨੁਸੂਚਿਤ ਜਾਤੀਆਂ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਚੋਣ ਮਨੋਰਥ ਪੱਤਰ ਵਿੱਚ ਵਾਅਦੇ ਅਤੇ ਦਾਅਵੇ ‘ਚ ਸੁਪਨਿਆਂ ਨੂੰ ਵੇਚਣ ਵਾਲੀ ਪਾਰਟੀ ਨਜ਼ਰ ਆ ਰਹੀ ਹੈ।ਸਰਦਾਰ ਕੈਂਥ ਨੇ ਦੋਸ਼ ਲਗਾਇਆ ਕਿ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਦੇ ਸਬੰਧ ਵਿੱਚ ਨਿਰਾਸ਼ਾਜਨਕ ਮਾਨਸਿਕਤਾ ਦਾ ਵਤੀਰਾ ਅਪਣਾਇਆ ਹੋਇਆ ਹੈ।ਭਾਜਪਾ ਦੇ ਸੂਬਾਈ ਆਗੂ ਪਰਮਜੀਤ ਸਿੰਘ ਕੈਂਥ ਨੇ ਮੰਗ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ ਤੇ ਵਾਇਟ ਪੇਪਰ ਜਾਰੀ ਕਰਨਾ ਚਾਹੀਦਾ ਹੈ।

Written By
The Punjab Wire