Close

Recent Posts

ਪੰਜਾਬ ਮੁੱਖ ਖ਼ਬਰ

ਐਸਐਸਪੀ ਨਾਨਕ ਸਿੰਘ ਨੇ ਪੁਲਿਸ ਦੇ 12 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਵਿਭਾਗੀ ਜਾਂਚ ਦੇ ਆਦੇਸ਼

ਐਸਐਸਪੀ ਨਾਨਕ ਸਿੰਘ ਨੇ ਪੁਲਿਸ ਦੇ 12 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ, ਵਿਭਾਗੀ ਜਾਂਚ ਦੇ ਆਦੇਸ਼
  • PublishedMarch 17, 2025

ਪਟਿਆਲ਼ਾ, 17 ਮਾਰਚ 2025 (ਦੀ ਪੰਜਾਬ ਵਾਇਰ)। ਪਟਿਆਲਾ ‘ਚ ਫੌਜ ਦੇ ਕਰਨਲ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ‘ਚ ਪੁਲਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਇਸ ਦੇ ਨਾਲ ਹੀ ਟਾਇਮ ਬਾਉਡ ਇੰਕੁਆਰੀ ਮਾਰਕ ਕਰ ਦਿੱਤੀ ਗਈ ਹੈ। ਕੁੱਟਮਾਰ ਦੀ ਸਾਰੀ ਘਟਨਾ ਵੀਡੀਓ ਵਿੱਚ ਰਿਕਾਰਡ ਹੋ ਗਈ ਸੀ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਸਾਰਾ ਵਿਵਾਦ ਪਾਰਕਿੰਗ ਨੂੰ ਲੈ ਕੇ ਹੋਇਆ ਸੀ। ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਸਾਰੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। 45 ਦਿਨਾਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਫੌਜੀ ਅਧਿਕਾਰੀ ਦੇ ਮਾਮਲੇ ‘ਚ ਮੁਆਫੀ ਮੰਗਦੇ ਹਾਂ। ਅਸੀਂ ਫੌਜ ਦਾ ਪੂਰਾ ਸਨਮਾਨ ਕਰਦੇ ਹਾਂ।

Written By
The Punjab Wire