Close

Recent Posts

ਗੁਰਦਾਸਪੁਰ

ਡੀ.ਐੱਫ਼.ਐੱਸ.ਸੀ. ਵੱਲੋਂ ਰਾਸ਼ਨ ਕਾਰਡ ਦੇ ਲਾਭਪਾਤਰੀਆਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਡੀ.ਐੱਫ਼.ਐੱਸ.ਸੀ. ਵੱਲੋਂ ਰਾਸ਼ਨ ਕਾਰਡ ਦੇ ਲਾਭਪਾਤਰੀਆਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ
  • PublishedMarch 17, 2025

ਈ-ਕੇ.ਵਾਈ.ਸੀ. ਨਾ ਕਰਵਾਉਣ ਵਾਲੇ ਰਾਸ਼ਨ ਕਾਰਡ ਲਾਭਪਾਤਰੀਆਂ ਦਾ 1 ਅਪ੍ਰੈਲ 2025 ਤੋਂ ਬਾਅਦ ਬੰਦ ਹੋ ਸਕਦਾ ਹੈ ਰਾਸ਼ਨ

ਗੁਰਦਾਸਪੁਰ, 17 ਮਾਰਚ 2025 (ਦੀ ਪੰਜਾਬ ਵਾਇਰ)– ਕੌਮੀ ਖ਼ੁਰਾਕ ਸੁਰੱਖਿਆ ਐਕਟ (ਐਨ.ਐਫ.ਐੱਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਦਾਸਪੁਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡੀਪੂਆਂ ਵਿੱਚ ਜਾਣ। ਉਨ੍ਹਾਂ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਲਾਭਪਾਤਰੀ 31 ਮਾਰਚ 2025 ਤੱਕ ਆਪਣੀ ਕੇ.ਵਾਈ.ਸੀ. ਕਰਵਾਉਣ ਤੋਂ ਰਹਿ ਜਾਂਦਾ ਹੈ ਤਾਂ ਮਿਤੀ 1 ਅਪ੍ਰੈਲ 2025 ਤੋਂ ਬਾਅਦ ਵਿਭਾਗ ਵੱਲੋਂ ਇਹਨਾਂ ਲਾਭਪਾਤਰੀਆਂ ਨੂੰ ਰਾਸ਼ਨ ਜਾਰੀ ਕਰਨ ਤੇ ਰੋਕ ਲਗਾਈ ਜਾ ਸਕਦੀ ਹੈ ਜਾਂ ਰਾਸ਼ਨ ਕਾਰਡ ਰੱਦ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ “ਵਨ ਨੇਸ਼ਨ ਵਨ ਕਾਰਡ” ਸਕੀਮ ਤਹਿਤ ਈ-ਕੇ.ਵਾਈ.ਸੀ. ਦਾ ਕੰਮ ਕਿਸੇ ਵੀ ਰਾਸ਼ਨ ਡੀਪੂ ਹੋਲਡਰ ਪਾਸੋਂ ਕਰਵਾ ਸਕਦੇ ਹਨ।

Written By
The Punjab Wire