ਹੁਸ਼ਿਆਰਪੁਰ, 18 ਮਾਰਚ 2025 (ਦੀ ਪੰਜਾਬ ਵਾਇਰ)। ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਕੇ ਘਰ ਬੈਠੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮਹਿਜ਼ 15 ਮਿੰਟ ਦੀ ਮੀਟਿੰਗ ‘ਚ ਅਸਤੀਫ਼ਾ ਵਾਪਸ ਲੈਣ ਲਈ ਮਨਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨ ਦਿਨਾਂ ਬਾਅਦ ਹੀ ਜਥੇਦਾਰ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਮੁੜ ਸੰਭਾਲ ਲੈਣਗੇ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ।
Recent Posts
- 15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ
- ਡਾ. ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ
- ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ
- ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ
- ਯੁੱਧ ਨਸ਼ਿਆਂ ਵਿਰੁੱਧ’ 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ