Close

Recent Posts

ਗੁਰਦਾਸਪੁਰ ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’- ਬਟਾਲਾ ਪੁਲਿਸ ਨੇ ਜੀਵਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ ਢਾਹੀ

‘ਯੁੱਧ ਨਸ਼ਿਆਂ ਵਿਰੁੱਧ’- ਬਟਾਲਾ ਪੁਲਿਸ ਨੇ ਜੀਵਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ ਢਾਹੀ
  • PublishedMarch 20, 2025

ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ ਬਟਾਲਾ।

ਬਟਾਲਾ, 20 ਮਾਰਚ 2025 (ਦੀ ਪੰਜਾਬ ਵਾਇਰ )। ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ’ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ।

ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪੱਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਨਾਂ ਤਸਕਰਾਂ ਦੇ ਘਟੀਆ ਕੰਮਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ।

ਇਸ ਮੌਕੇ ਤੇਜਿੰਦਰਪਾਲ ਸਿੰਘ ਗੁਰਾਇਆ ਡੀ.ਐਸ.ਪੀ (ਐੱਚ), ਹਰੀਸ਼ ਬਹਿਲ ਡੀਐਸਪੀ, ਨਾਰੋਕੈਟਿਕ ਸੈੱਲ, ਐਸ.ਐਚ.ਓਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਸਨ।

Written By
The Punjab Wire