ਗੁਰਦਾਸਪੁਰ, 22 ਮਾਰਚ 2025 (ਦੀ ਪੰਜਾਬ ਵਾਇਰ )। ਮੁੱਖ ਮੰਤਰੀ, ਪੰਜਾਬ ਸ, ਭਗਵੰਤ ਸਿੰਘ ਮਾਨ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕਾਰਵਾਈ ਤਹਿਤ ਗੁਰਦਾਸਪੁਰ ਪੁਲਿਸ ਨੇ 20 ਮਾਰਚ ਨੂੰ ਚੌਕ ਮਾਨ ਕੌਰ ਸਿੰਘ ਬਾਈਪਾਸ ਤੋਂ ਨਾਕੇ ਦੌਰਾਨ ਰੋਹਿਤ ਸਿੱਧੂ ਪੁੱਤਰ ਮੁਸ਼ਤਾਕ ਮਸੀਹ ਵਾਸੀ ਦੇਸ਼ ਭਗਤ ਨਗਰ, ਪ੍ਰੇਮ ਨਗਰ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿਖੇ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਸ੍ਰੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦਾ ਅੱਗੇ ਵੱਧ ਕੇ ਸਾਥ ਦੇਣ ਅਤੇ ਨਸ਼ਿਆਂ/ਗੈਰ- ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।