ਗੁਰਦਾਸਪੁਰ ਪੰਜਾਬ

ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਰੰਧਾਵਾ ਅਤੇ ਸ਼ਮਸ਼ੇਰ ਸਿੰਘ ਹਾਜ਼ਰੀ ਵਿੱਚ ਬਲਜੀਤ ਸਿੰਘ ਖ਼ਾਲਸਾ ਨੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਰੰਧਾਵਾ ਅਤੇ ਸ਼ਮਸ਼ੇਰ ਸਿੰਘ ਹਾਜ਼ਰੀ ਵਿੱਚ ਬਲਜੀਤ ਸਿੰਘ ਖ਼ਾਲਸਾ ਨੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ
  • PublishedMarch 22, 2025

ਆਮ ਆਦਮੀ ਪਾਰਟੀ ਵਿੱਚ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ – ਸ਼ੈਰੀ ਕਲਸੀ

ਚੇਅਰਮੈਨ ਬਲਜੀਤ ਸਿੰਘ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦੀਨਾਨਗਰ ਬੁਲੰਦੀਆਂ ਨੂੰ ਛੂਹੇਗੀ – ਸ਼ਮਸ਼ੇਰ ਸਿੰਘ

ਦੀਨਾਨਗਰ, 22 ਮਾਰਚ 2025 (ਦੀ ਪੰਜਾਬ ਵਾਇਰ )। ਮਾਰਕਿਟ ਕਮੇਟੀ ਦੀਨਾਨਗਰ ਦੇ ਨਵ ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੇ ਅੱਜ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਡੇਰਾ ਬਾਬਾ ਨਾਨਕ ਸ. ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਅਤੇ ਲੋਕ ਸਭਾ ਹਲਕਾ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਦੀ ਹਾਜ਼ਰੀ ਵਿੱਚ ਮਾਰਕਿਟ ਕਮੇਟੀ ਦਫ਼ਤਰ ਦੀਨਾਨਗਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।

ਇਸ ਮੌਕੇ ‘ਤੇ ਕਰਵਾਏ ਗਏ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਮਾਰਕਿਟ ਕਮੇਟੀ ਦਫ਼ਤਰ ਦੀਨਾਨਗਰ ਦੇ ਨਵ-ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਅਤੇ ਵਰਕਰਾਂ ਦੀ ਪਾਰਟੀ ਹੈ ਅਤੇ ਰਵਾਇਤੀ ਪਾਰਟੀਆਂ ਦੀ ਪਰਿਵਾਰਵਾਦ ਦੀ ਰਾਜਨੀਤੀ ਦੇ ਉਲਟ ਆਮ ਆਦਮੀ ਪਾਰਟੀ ਵਿੱਚ ਪਰਿਵਾਰਵਾਦ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਕ ਆਮ ਵਰਕਰ ਬਲਜੀਤ ਸਿੰਘ ਖ਼ਾਲਸਾ ਦੀ ਚੇਅਰਮੈਨ ਵਜੋਂ ਨਿਯੁਕਤ ਪਾਰਟੀ ਦੇ ਸਾਰੇ ਵਰਕਰਾਂ ਲਈ ਇਕ ਸੁਨੇਹਾ ਹੈ ਅਤੇ ਇਹ ਨਿਯੁਕਤੀ ਪਾਰਟੀ ਦੇ ਹੋਰ ਵਰਕਰਾਂ ਨੂੰ ਵੀ ਪਾਰਟੀ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਤਗੜੇ ਹੋ ਕੇ ਪਾਰਟੀ ਲਈ ਕੰਮ ਕਰਨ ਕਿਉਂਕਿ ਉਨ੍ਹਾਂ ਕੋਲ ਅੱਗੇ ਵਧਣ ਲਈ ਹੋਰ ਵੀ ਅਨੇਕਾਂ ਮੌਕੇ ਹਨ ਅਤੇ ਬਲਜੀਤ ਸਿੰਘ ਖ਼ਾਲਸਾ ਦੀ ਨਿਯੁਕਤੀ ਨੂੰ ਉਨ੍ਹਾਂ ਨੂੰ ਇਕ ਪ੍ਰੇਰਨਾ ਵਾਂਗ ਲੈ ਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਬਲਜੀਤ ਸਿੰਘ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦੀਨਾਨਗਰ ਬੁਲੰਦੀਆਂ ਨੂੰ ਛੂਹੇਗੀ ਅਤੇ ਉਹ ਕਿਸਾਨਾਂ ਆੜ੍ਹਤੀਆਂ ਅਤੇ ਮੰਡੀ ਵਰਕਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ।

ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਮਾਣਿਕ ਮਹਿਤਾ, ਆਪ ਯੂਥ ਆਗੂ ਮਨਦੀਪ ਸਿੰਘ ਗਿੱਲ ਨੇ ਵੀ ਨਵ-ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੂੰ ਵਧਾਈ ਦਿੱਤੀ।

ਨਵ ਨਿਯੁਕਤ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੇ ਵੀ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਨ ਦੇ ਇਲਾਵਾ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲਈ ਅੱਗੇ ਨਾਲੋਂ ਵੀ ਵੱਧ ਜੋਸ਼ ਨਾਲ ਕੰਮ ਕਰਨ ਦੇ ਇਲਾਵਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਵੀ ਸੰਜੀਦਾ ਤਰੀਕੇ ਨਾਲ ਨਿਭਾਉਣਗੇ।

Written By
The Punjab Wire