ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ; ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ; ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
  • PublishedMarch 26, 2025

ਚੰਡੀਗੜ੍ਹ, 26 ਮਾਰਚ 2025 (ਦੀ ਪੰਜਾਬ ਵਾਇਰ)। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2025-26 ਲਈ ਪੇਸ਼ ਬਜਟ ਵਿਚ ਦੋ ਸਾਲਾਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਦੇਖਣ ਨੂੰ ਮਿਲਿਆ ਹੈ।

ਪੰਜਾਬ ਸਰਕਾਰ ਨੇ 2,30,080 ਕਰੋੜ ਦੇ ਅਨੁਮਾਨਾਂ ਵਾਲਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਮੁੱਚਾ ਪੰਜਾਬ ਕਵਰ ਹੋਵੇਗਾ ਤੇ ਹਰੇਕ ਪਰਿਵਾਰ ਨੂੰ ਸਕੀਮ ਦਾ ਲਾਭ ਮਿਲੇਗਾ। ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਬਜਟ ਵਿਚ ਪਹਿਲੀ ਡਰੱਗ ਸੈਂਸਿਜ਼ ਸ਼ੁਰੂ ਕਰਨ ਸਮੇਤ ਹੋਰ ਕਈ ਐਲਾਨ ਕੀਤੇ ਗਏ ਹਨ। ਸਿੱਖਿਆ ਲਈ 12 ਫੀਸਦ ਦੇ ਵਾਧੇ ਨਾਲ 17,975 ਕਰੋੜ ਦਾ ਬਜਟ ਰੱਖਿਆ ਗਿਆ ਹੈ। ਖੇਤੀ ਸੈਕਟਰ ਲਈ 14524 ਕਰੋੜ ਰੁਪਏ ਤੇ 300 ਯੂਨਿਟ ਮੁਫ਼ਤ ਬਿਜਲੀ ਲਈ 7614 ਕਰੋੜ ਰੱਖੇ ਗਏ ਹਨ। ਖੇਤੀ ਸੈਕਟਰ ਦੀ ਬਿਜਲੀ ਸਬਸਿਡੀ ਲਈ 9992 ਕਰੋੜ ਰਾਖਵੇਂ ਰੱਖੇ ਗਏ ਹਨ।

ਔਰਤਾਂ ਲਈ 1100 ਰੁਪਏ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ। ਮਹਿਲਾਵਾਂ ਨੂੰ ਅਜੇ ਹੋਰ ਉਡੀਕ ਕਰਨੀ ਹੋਵੇਗੀ। ਸੂਬੇ ਨੂੰ ਦਰਪੇਸ਼ ਆਰਥਿਕ ਤੰਗੀ ਦੇ ਮੱਦੇਨਜ਼ਰ ਫੈਸਲਾ ਫਿਲਹਾਲ ਅੱਗੇ ਪੈ ਗਿਆ ਹੈ। 

Written By
The Punjab Wire