ਗੁਰਦਾਸਪੁਰ

ਖ਼ੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਵੇਗਾ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ – ਜਗਰੂਪ ਸਿੰਘ ਸੇਖਵਾਂ

ਖ਼ੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਵੇਗਾ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ – ਜਗਰੂਪ ਸਿੰਘ ਸੇਖਵਾਂ
  • PublishedMarch 26, 2025

ਗੁਰਦਾਸਪੁਰ, 26 ਮਾਰਚ 2025 (ਦੀ ਪੰਜਾਬ ਵਾਇਰ )।  ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਵਿੱਤੀ ਸਾਲ 2025-26 ਦਾ ਬਜਟ ਵਿਕਾਸ ਪੱਖੀ ਅਤੇ ਲੋਕ ਪੱਖੀ ਹੈ, ਜੋ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮੀਅਤ ਦਿੰਦਾ ਹੈ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਬਜਟ ਵਿੱਚ ਸੂਬੇ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਚੰਗੀ ਅਤੇ ਭਵਿੱਖਮੁਖੀ ਸੋਚ ਨੂੰ ਦਰਸਾਉਂਦਾ ਹੈ ਅਤੇ ਸਿੱਖਿਆ, ਸਿਹਤ, ਕਿਸਾਨੀ, ਰੁਜ਼ਗਾਰ, ਖੇਡਾਂ ਸਮੇਤ ਹਰ ਖੇਤਰ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਖੇਡਾਂ ਵਾਸਤੇ 979 ਕਰੋੜ ਰੁਪਏ ਦਾ ਬਜਟ ਰੱਖਣਾ ਚੰਗੀ ਗੱਲ ਹੈ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀਆਂ ਸਰਕਾਰਾਂ ਵਾਂਗ ਲੋਕਾਂ ਨੂੰ ਝੂਠੇ ਵਾਅਦੇ ਨਾ ਕਰਦੇ ਹੋਏ ਲੋਕ ਹਿਤ ਵਿੱਚ ਕਾਰਜ ਕਰਕੇ ਦਿਖਾਏ ਹਨ ਅਤੇ ਸੂਬੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚ ਇਹ ਬਜਟ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਸ. ਸੇਖਵਾਂ ਨੇ ਖ਼ੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਪੇਸ਼ ਕੀਤੇ ਗਏ ਬਜਟ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ।

Written By
The Punjab Wire