ਪੰਜਾਬ ਮੁੱਖ ਖ਼ਬਰ

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ
  • PublishedMarch 28, 2025

ਬਿੱਲ ਦਾ ਉਦੇਸ਼ ਕਾਰੋਬਾਰੀ ਲਾਗਤਾਂ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ: ਮੁੰਡੀਆ

ਚੰਡੀਗੜ੍ਹ, 28 ਮਾਰਚ 2025 (ਦੀ ਪੰਜਾਬ ਵਾਇਰ)। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿਲ 2025’ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਦੇ ਪਾਸ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ ‘ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ਵਿੱਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ਵਿੱਚ ਤਬਦੀਲ ਕਰਦਾ ਹੈ ਤਾਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ਵਿੱਚ ਡਿਊਟੀ ਸਿਰਫ਼ ਵਾਧੂ ਰਕਮ ‘ਤੇ ਹੀ ਲਗਾਈ ਜਾਵੇਗੀ।

Written By
The Punjab Wire