ਗੁਰਦਾਸਪੁਰ ਪੰਜਾਬ

ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੇ ਨੁਮਾਇੰਦਿਆਂ ਵੱਲੋਂ ਕੰਵਲਪ੍ਰੀਤ ਸਿੰਘ ਸੈਣੀ (ਕਾਕੀ) ਨਾਲ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ

ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੇ ਨੁਮਾਇੰਦਿਆਂ ਵੱਲੋਂ ਕੰਵਲਪ੍ਰੀਤ ਸਿੰਘ ਸੈਣੀ (ਕਾਕੀ) ਨਾਲ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ
  • PublishedAugust 23, 2026

ਗੁਰਦਾਸਪੁਰ, 23 ਅਗਸਤ 2026 (ਦੀ ਪੰਜਾਬ ਵਾਇਰ)। ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਯੂਨਿਟ ਦੇ ਨੁਮਾਇੰਦਿਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਸੈਣੀ (ਕਾਕੀ) ਨਾਲ ਉਨ੍ਹਾਂ ਦੇ ਪਿਤਾ ਸਾਬਕਾ ਚੇਅਰਮੈਨ ਸਰਦਾਰ ਧੀਰਜ ਸਿੰਘ ਜੀ ਦੇ ਸੰਖੇਪ ਬਿਮਾਰੀ ਉਪਰੰਤ ਹੋਏ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਯੂਨਿਟ ਦੇ ਨੁਮਾਇੰਦੇ ਉਨ੍ਹਾਂ ਦੇ ਗ੍ਰਹਿ ਬਹੂਰੀਆਂ ਸੈਣੀਆਂ ਵਿਖੇ ਪਹੁੰਚੇ ਅਤੇ ਕੰਵਲਪ੍ਰੀਤ ਸਿੰਘ ਸੈਣੀ (ਕਾਕੀ) ਸਮੇਤ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੇ ਜਨਰਲ ਸਕੱਤਰ ਅਤੇ ਸੈਣੀ ਸਮਾਜ ਸਭਾ ਦੀਨਾਨਗਰ ਦੇ ਪ੍ਰਧਾਨ ਜਗਦੀਸ਼ ਰਾਜ ਸੈਣੀ (ਰਿਟਾਇਰਡ ਈ.ਟੀ.ਓ.), ਸੈਣੀ ਸੇਵਾ ਸਮਾਜ ਪੰਜਾਬ ਦੇ ਸਕੱਤਰ ਪੰਜਾਬ ਅਤੇ ਸੀਨੀਅਰ ਵਾਈਸ ਪ੍ਰਧਾਨ ਦੀਨਾਨਗਰ ਰਘੂਬੀਰ ਸਿੰਘ ਸੈਣੀ, ਮੀਡੀਆ ਸਕੱਤਰ ਪੰਜਾਬ ਮੰਨਨ ਸੈਣੀ, ਸੈਣੀ ਸਭਾ ਗੁਰਦਾਸਪੁਰ ਦੇ ਵਾਈਸ ਪ੍ਰਧਾਨ ਸੁਰੇਸ਼ ਸੈਣੀ, ਅਮਿਤ ਸੈਣੀ, ਗੁਲਸ਼ਨ ਸੈਣੀ ਅਤੇ ਅਨਿਲ ਸੈਣੀ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।

ਇਸ ਮੌਕੇ ਨੁਮਾਇੰਦਿਆਂ ਨੇ ਕਿਹਾ ਕਿ ਸਰਦਾਰ ਧੀਰਜ ਸਿੰਘ ਜੀ ਦਾ ਦਿਹਾਂਤ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Written By
The Punjab Wire