Close

Recent Posts

ਗੁਰਦਾਸਪੁਰ

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਗੁਰਦਾਸਪੁਰ ਵਿਖੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਗੁਰਦਾਸਪੁਰ ਵਿਖੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
  • PublishedAugust 24, 2026

ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਨਿਆਂ ਲਈ, ਕਮਿਸ਼ਨ ਵਚਨਬੱਧ-ਚੇਅਰਮੈਨ ਜਸਵੀਰ ਸਿੰਘ ਗੜ੍ਹੀ

ਗੁਰਦਾਸਪੁਰ, 24 ਅਗਸਤ 2026 (ਮੰਨਨ ਸੈਣੀ)। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ।

ਇਸ ਮੌਕੇ ਸ਼੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਗੁਰਲਾਲ ਸ਼ੈਲਾ ਡਾਇਰੈਕਟਰ ਇੰਫੋਟੈੱਕ ਪੰਜਾਬ, ਦਵਿੰਦਰ ਚੌਧਰੀ, ਐਸ.ਪੀ.(ਡੀ), ਮੈਡਮ ਖੁਸ਼ਬੂ ਕੌਰ ਐੱਸ ਪੀ (ਐੱਚ) ਬਟਾਲਾ ਸਮੇਤ ਸਮੂਹ ਐੱਸ ਡੀ ਐੱਮਜ਼ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਨਿਆਂ ਦੇਣ ਲਈ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਵਚਨਬੱਧ ਹੈ ਅਤੇ ਕਮਿਸ਼ਨ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਐਸ.ਸੀ ਕਮਿਸ਼ਨ ਕੋਲ ਵੱਖ-ਵੱਖ ਸ਼ਿਕਾਇਤਾਂ ਪਹੁੰਚੀਆਂ ਸਨ, ਉਨ੍ਹਾਂ ਵਿੱਚੋਂ ਕਾਫੀ ਸ਼ਿਕਾਇਤਾਂ ਦਾ ਹੱਲ ਕਰਵਾਇਆ ਗਿਆ ਹੈ ਅਤੇ ਪੈਡਿੰਗ ਸਮੱਸਿਆਵਾਂ ਨੂੰ ਵੀ ਜਲਦ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਕੁਝ ਨਵੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਸੁਣ ਕੇ ਹੱਲ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਰਾਹੀ ਲੋਕਾਂ ਨੂੰ ਵੱਖ-ਵੱਖ ਮੌਲਿਕ ਅਧਿਕਾਰ ਦਿੱਤੇ ਗਏ ਹਨ ਅਤੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਲੋਕਾਂ ਨੂੰ ਮਿਲੇ ਅਧਿਕਾਰ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ ਅਤੇ ਇਸੇ ਮੰਤਵ ਤਹਿਤ ਉਨ੍ਹਾਂ ਵੱਲੋਂ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਵਲੋਂ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦਾ ਗਠਨ ਕੀਤਾ ਗਿਆ ਅਤੇ ਕਮਿਸ਼ਨ ਵੱਲੋਂ ਲੋੜਵੰਦ ਲੋਕਾਂ ਦੇ ਹਿੱਤ ਨੂੰ ਮੁੱਖ ਰੱਖਦਿਆਂ ਅੱਜ ਖੁੱਲ਼ਾ ਦਰਬਾਰ ਲਗਾ ਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ ਅਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਹੱਲ ਕਰਵਾ ਕੇ ਪੀੜਤ ਨੂੰ ਲਾਭ ਪੁਜਦਾ ਕੀਤਾ ਜਾਵੇ।

ਉਨ੍ਹਾਂ ਸਪੱਸ਼ਟ ਸਬਦਾਂ ਵਿੱਚ ਕਿਹਾ ਕਿ ਕਮਿਸ਼ਨ, ਲੋੜਵੰਦ ਲੋਕਾਂ, ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਨਿਆਂ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਭਾਗ ਵੱਲੋਂ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਲਿਖਤੀ ਰੂਪ ਵਿੱਚ ਉਨ੍ਹਾਂ ਦੇ ਦਫਤਰ ਵਿਖੇ ਸ਼ਿਕਾਇਤ ਕਰ ਸਕਦੇ ਹਨ।

ਇਸ ਤੋ ਪਹਿਲਾਂ ਲੋਕਾਂ ਵਲੋਂ ਕੀਤੀਆਂ ਸ਼ਿਕਾਇਤਾਂ ਜਿਵੇਂ ਪੰਚਾਇਤ ਵਿਭਾਗ ਨਾਲ ਸਬੰਧਤ ਸਮੱਸਿਆ ਕਾਹਨੂੰਵਾਨ ਤੋਂ ਨਿਸ਼ਾਨਦੇਹੀ ਕਰਵਾਉਣ ਸਬੰਧੀ, ਪਿੰਡ ਮਲਕਪੁਰ ਵਿਖੇ ਜ਼ਮੀਨੀ ਝਗੜੇ ਸਬੰਧੀ, ਬਟਾਲਾ ਸ਼ਹਿਰ ਤੋਂ ਗੰਦੇ ਪਾਣੀ ਦੀ ਨਿਕਾਸੀ ਸਬੰਧੀ, ਡੇਰਾ ਬਾਬਾ ਨਾਨਕ ਤੋਂ ਜ਼ਮੀਨ ਦਾ ਰਿਕਾਰਡ ਦੇਣ ਸਬੰਧੀ,ਪਿੰਡ ਕਲਿਆਣਪੁਰ ਤੋਂ ਛੱਪੜ ‘ਤੇ ਹੋਏ ਨਾਜਾਇਜ਼ ਕਬਜ਼ੇ ਸਬੰਧੀ, ਪਿੰਡ ਕਾਹਨੂੰਵਾਨ ਤੋਂ ਪ੍ਰਾਈਵੇਟ ਬੈਂਕ ਨਾਲ ਪੈਸਿਆਂ ਦੇ ਲੈਣ ਦੇਣ ਸਬੰਧੀ, ਪਿੰਡ ਖੁੰਡਾ ਤੋਂ ਜਾਨਲੇਵਾ ਹਮਲਾ ਕਰਨ ਸਬੰਧੀ, ਦੀਨਾਨਗਰ ਸਮੇਤ ਸ਼ਿਕਾਇਤਾਂ ਜੋ ਕਮਿਸ਼ਨ ਕੋਲ ਕੀਤੀਆਂ ਗਈਆਂ ਸਨ, ਉਹ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ ‘ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਇਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਮਾਣਯੋਗ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜੋ ਹਦਾਇਤਾਂ ਕੀਤੀਆ ਗਈ ਹਨ, ਉਨ੍ਹਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਕੁੱਝ ਸ਼ਿਕਾਇਤਾਂ ਮੌਕੇ ‘ਤੇ ਹੱਲ ਕੀਤੀਆਂ ਗਈਆਂ ਅਤੇ ਕੁੱਝ ਸ਼ਿਕਾਇਤਾਂ ਦਾ ਵਿਭਾਗਾਂ ਰਾਹੀਂ ਜਲਦ ਨਿਪਟਾਰਾ ਕਰਵਾ ਲਿਆ ਜਾਵੇਗਾ।

ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਲੋਂ ਪੰਜਾਬ ਪੁਲਿਸ ਵਲੋਂ ਮਾਣਯੋਗ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ।

ਇਸ ਮੌਕੇ ਚੇਅਰਮੈਨ ਰੁਪਿੰਦਰ ਸਿੰਘ ਰੋਮੀ, ਚੇਅਰਮੈਨ ਰਾਜੀਵ ਸ਼ਰਮਾ, ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ, ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ, ਐੱਸ ਡੀ ਐੱਮ ਦੀਨਾਨਗਰ ਗਗਨਦੀਪ ਸਿੰਘ ਐੱਸ ਡੀ ਐੱਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ, ਸ੍ਰੀਮਤੀ ਰੋਬਨਜੀਤ ਕੌਰ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਡੀ.ਡੀ.ਪੀ.ਓ. ਹਰਪ੍ਰੀਤ ਸਿੰਘ, ਡਾ. ਸ਼ਾਹਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਸਿੱਖਿਆ ਅਫਸਰ (ਸ) ਰਾਜੇਸ਼ ਕੁਮਾਰ ਸ਼ਰਮਾ, ਸ੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਪ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Written By
The Punjab Wire