Close

Recent Posts

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ
  • PublishedAugust 25, 2026

ਪੁਲਿਸ ਟੀਮਾਂ ਨੇ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 542ਵੇਂ ਦਿਨ 11.3 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 25 ਅਗਸਤ 2026 (ਦੀ ਪੰਜਾਬ ਵਾਇਰ)– ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

217ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,572 ਹੋ ਗਈਆਂ।

ਇਸ ਤੋਂ ਇਲਾਵਾ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 542ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.3 ਕਿਲੋ ਹੈਰੋਇਨ, 5 ਕਿਲੋ ਭੁੱਕੀ, 326 ਨਸ਼ੀਲੀਆਂ ਗੋਲੀਆਂ ਅਤੇ 2700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 542 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,484 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Written By
The Punjab Wire