ਗੁਰਦਾਸਪੁਰ

27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨਗੇ ਮੁਲਾਜ਼ਮ

27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨਗੇ ਮੁਲਾਜ਼ਮ
  • PublishedAugust 26, 2026

ਗੁਰਦਾਸਪੁਰ, 26 ਅਗਸਤ 2026 (ਮੰਨਨ ਸੈਣੀ)– ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਣਬੀਰ ਸਿੰਘ ਡੰਡੇ ਅਤੇ ਮਾਸ ਮੀਡੀਆ ਅਫਸਰ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀ ਹੱਕੀ ਮੰਗਾਂ ਲਈ ਮਿਤੀ 27/8/2026 ਨੂੰ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨਗੇ। ਮੁਲਾਜ਼ਮ ਡੀ. ਏ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 15/1/2015ਅਤੇ 17/7/2020 ਨੂੰ ਜਾਰੀ ਪੱਤਰ ਰੱਦ ਕਰਨ, 4/9/14 ਏਸੀਪੀ ਬਹਾਲ ਕਰਨ,  ਗ੍ਰਏਚੁਟੀ ਵਧਾਉਣ , ਠੇਕਾ ਸਿਸਟਮ ਖਤਮ ਕਰਨ ਆਦਿ ਦੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨਾਂ ਦੀਆਂ ਮੰਗਾਂ ਨੂੰ ਅਨਸੁਣਾ ਕਰ ਰਹੀ ਹੈ। ਮੁਲਾਜ਼ਮ ਸਰਕਾਰ ਦੇ ਵਾਦੇ ਪੂਰੀ ਹੋਣ  ਦੀ ਉਡੀਕ ਕਰਦਿਆਂ ਅੱਕ ਅਤੇ ਥੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਨੂੰ ਚਾਰ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ 18 ਨਵੰਬਰ 2022 ਨੂੰ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਇਸਦੇ ਰੋਸ ਵਜੋਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਫੈਸਲਾ ਕੀਤਾ ਗਿਆ ਹੈ ਕਿ 27 ਅਗਸਤ 2026 ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ।

Written By
The Punjab Wire