ਪੰਜਾਬ

ਬਾਜਵਾ ਨੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ‘ਆਪ’ ਦੇ ਖੋਖਲੇ ਦਾਅਵਿਆਂ ‘ਤੇ ਸਵਾਲ ਚੁੱਕੇ

ਬਾਜਵਾ ਨੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ‘ਆਪ’ ਦੇ ਖੋਖਲੇ ਦਾਅਵਿਆਂ ‘ਤੇ ਸਵਾਲ ਚੁੱਕੇ
  • PublishedApril 1, 2025

ਚੰਡੀਗੜ੍ਹ, 1 ਮਾਰਚ 2025 (ਦੀ ਪੰਜਾਬ ਵਾਇਰ)–  ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ 50,000 ਨੌਜਵਾਨਾਂ ਖ਼ਾਸ ਕਰ ਕੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੋਖਲੇ ਦਾਅਵਿਆਂ ਨੂੰ ਰੱਦ ਕਰਦਿਆਂ ਆਪ‘ ‘ਤੇ ਦੋਵੇਂ ਚੋਣਾਂ ਚ ਲਾਭ ਲੈਣ ਲਈ ਬੇਰੁਜ਼ਗਾਰ ਪੰਜਾਬੀ ਨੌਜਵਾਨਾਂ ਨੂੰ ਮੂਰਖ ਬਣਾਉਣ ਦਾ ਦੋਸ਼ ਲਾਇਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 2020 ‘ਚ ਖ਼ਾਲੀ ਅਸਾਮੀਆਂ ਲਈ ਇਸ਼ਤਿਹਾਰ ਪ੍ਰਕਾਸ਼ਿਤ ਕਰ ਕੇ 2364 ਈਟੀਟੀ ਅਧਿਆਪਕਾਂ ਦੀ ਭਰਤੀ ਸ਼ੁਰੂ ਕੀਤੀ ਸੀ। ਇਹ ਪ੍ਰਕਿਰਿਆ ਅਜੇ ਵੀ ਜਾਰੀ ਸੀ ਜਦੋਂ 2022 ਵਿੱਚ ਸਰਕਾਰ ਬਦਲੀ ਗਈ ਸੀ। ਇਹ ਈਟੀਟੀ ਅਧਿਆਪਕਾਂ ਨੂੰ ਨੌਕਰੀਆਂ ਦੇਣਾ ਆਪਦੇ ਮੁੱਖ ਚੋਣ ਵਾਅਦਿਆਂ ਵਿੱਚੋਂ ਇੱਕ ਸੀ। ਹਾਲਾਂਕਿ, ਇਨ੍ਹਾਂ 2364 ਈਟੀਟੀ ਅਧਿਆਪਕਾਂ ਨੂੰ ਆਖ਼ਰਕਾਰ ਮਾਰਚ 2025 ਵਿੱਚ ਭਰਤੀ ਕੀਤਾ ਗਿਆ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਆਪਸਰਕਾਰ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਗੁਮਰਾਹਕੁਨ ਜਾਣਕਾਰੀ ਫੈਲਾਉਣ ਦਾ ਦੋਸ਼ ਲਾਇਆ। ਹਾਲਾਂਕਿ, ਅਸਲੀਅਤ ਬਿਲਕੁਲ ਵੱਖਰੀ ਹੈ.

ਅਕਤੂਬਰ 2022 ‘ਆਪਨੇ ਈਟੀਟੀ ਕਾਡਰ ਦੇ 5994 ਅਧਿਆਪਕਾਂ ਦੀ ਭਰਤੀ ਸ਼ੁਰੂ ਕੀਤੀ ਸੀ। ਆਪਸਰਕਾਰ ਨੇ ਆਖ਼ਰਕਾਰ ਉਨ੍ਹਾਂ ਦੀ ਭਰਤੀ ਕਰਨ ਵਿੱਚ ਢਾਈ ਸਾਲ ਲੱਗ ਗਏ। ਤੇ ਹੁਣ ਇਨ੍ਹਾਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਜ਼ਾਹਿਰ ਹੈ ਕਿ ਆਪਦਿੱਲੀ ਵਿਧਾਨ ਸਭਾ ਚੋਣਾਂ ਚ ਹਾਰ ਤੋਂ ਬਾਅਦ ਹੀ ਹਰਕਤ ਚ ਆਈ ਸੀ। ਜਦੋਂ ਬੇਰੁਜ਼ਗਾਰ ਅਧਿਆਪਕ ਅਤੇ ਹੋਰ ਨੌਜਵਾਨ ਰੁਜ਼ਗਾਰ ਪ੍ਰਾਪਤ ਕਰਨ ਦੇ ਆਪਣੇ ਅਧਿਕਾਰ ਦੀ ਮੰਗ ਨੂੰ ਲੈ ਕੇ ਸੜਕਾਂ ਤੇ ਉੱਤਰੇ ਤਾਂ ਆਪਦੀ ਅਗਵਾਈ ਹੇਠ ਪੁਲਿਸ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ। ਬਾਜਵਾ ਨੇ ਕਿਹਾ ਕਿ ਆਪਨੇ ਕਿਸ ਤਰ੍ਹਾਂ ਦੀ ਤਬਦੀਲੀ ਲਿਆਂਦੀ ਹੈ?

ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਤਕਰੀਬਨ 1.46 ਲੱਖ ਕਰਮਚਾਰੀ ਸਨ। ਪ੍ਰੋਵੀਡੈਂਟ ਫ਼ੰਡ ਦੇ ਰਿਕਾਰਡ ਅਨੁਸਾਰ ਆਮ ਆਦਮੀ ਪਾਰਟੀ ਦੇ ਸ਼ਾਸਨ ਕਾਲ ਦੌਰਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੀ ਗਿਣਤੀ ਵਿੱਚ ਕਾਫ਼ੀ ਕਮੀ ਆਈ ਹੈ। ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਆਪਸਰਕਾਰ 50,000 ਸਰਕਾਰੀ ਨੌਕਰੀਆਂ ਦੇਣ ਦੇ ਆਪਣੇ ਦਾਅਵੇ ਬਾਰੇ ਅੰਕੜੇ ਦੇਣ ਵਿੱਚ ਅਸਫਲ ਰਹੀ।

ਉਨ੍ਹਾਂ ਕਿਹਾ ਕਿ ਆਪਸਿਹਤ ਅਤੇ ਸਿੱਖਿਆ ਦੇ ਖੇਤਰ ਚ ਚੰਗਾ ਪ੍ਰਦਰਸ਼ਨ ਕਰਨ ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਸਰਕਾਰੀ ਹਸਪਤਾਲਾਂ ਵਿੱਚ 1250 ਮੈਡੀਕਲ ਅਫ਼ਸਰਾਂ ਅਤੇ 2690 ਸਪੈਸ਼ਲਿਸਟਾਂ ਦੀ ਘਾਟ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ 44 ਫ਼ੀਸਦੀ ਅਸਾਮੀਆਂ ਅਜੇ ਵੀ ਖ਼ਾਲੀ ਹਨ। ਇਸੇ ਤਰ੍ਹਾਂ ਹੈੱਡਮਾਸਟਰਾਂ ਦੀਆਂ 40 ਫ਼ੀਸਦੀ ਅਸਾਮੀਆਂ ਖ਼ਾਲੀ ਹਨ।

Written By
The Punjab Wire