ਗੁਰਦਾਸਪੁਰ ਪੰਜਾਬ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ 3 ਤੇ 4 ਅਪ੍ਰੈਲ ਨੂੰ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ  ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ 3 ਤੇ 4 ਅਪ੍ਰੈਲ ਨੂੰ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ  ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ
  • PublishedApril 2, 2025

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ

ਗੁਰਦਾਸਪੁਰ, 2 ਅਪ੍ਰੈਲ 2025 (ਦੀ ਪੰਜਾਬ ਵਾਇਰ )। ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ।

ਮਾਣਯੋਗ ਰਾਜਪਾਲ ਜੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਐਸ.ਪੀ. ਸੋਹੇਲ ਕਾਸਿਮ ਮੀਰ, ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਜ),  ਸ੍ਰੀ ਗੁਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ). ਜਸਪਿੰਦਰ ਸਿੰਘ, ਆਈ.ਏ.ਐੱਸ., ਐੱਸ.ਡੀ.ਐੱਮ. ਦੀਨਾਨਗਰ, ਸ੍ਰੀ ਮਨਜੀਤ ਸਿੰਘ, ਸ੍ਰੀ ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ, ਸ੍ਰੀਮਤੀ ਵੀਰਪਾਲ ਕੌਰ ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਮਿਤੀ 3 ਅਪ੍ਰੈਲ 2025 ਨੂੰ ਸਵੇਰੇ 7:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੋਂ ਕੀਤੀ ਜਾਵੇਗੀ ਜੋ ਸੇਂਟ ਫਰਾਂਸਿਸ ਸਕੂਲ, ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੈਦਲ ਯਾਤਰਾ ਦੇ ਦੂਸਰੇ ਦਿਨ ਦਾ ਅਗਾਜ਼ ਬਦੇਸ਼ਾ ਪੈਲੇਸ, ਪਿੰਡ ਢੰਡੇ ਤੋਂ ਹੋਵੇਗਾ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮਿਤੀ 5 ਤੋਂ 8 ਅਪ੍ਰੈਲ ਤੱਕ ਪੈਦਲ ਯਾਤਰਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਵੇਗੀ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੈਦਲ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਜ਼ਿਲ੍ਹਾ ਵਾਸੀ ਪੂਰੇ ਉਤਸ਼ਾਹ ਨਾਲ ਇਸ ਯਾਤਰਾ ਵਿੱਚ ਭਾਗ ਲੈਣਗੇ।

Written By
The Punjab Wire