ਪੰਜਾਬ ਮੁੱਖ ਖ਼ਬਰ

ਅਚਾਨਕ ਹੋਇਆ ਐਲਾਨ! ‘ਆਪ’ ਨੇ ਨਵੇਂ ਹਲਕਾ ਇੰਚਾਰਜ ਨੂੰ ਸੌਂਪੀ ਜ਼ਿੰਮੇਵਾਰੀ

ਅਚਾਨਕ ਹੋਇਆ ਐਲਾਨ! ‘ਆਪ’ ਨੇ ਨਵੇਂ ਹਲਕਾ ਇੰਚਾਰਜ ਨੂੰ ਸੌਂਪੀ ਜ਼ਿੰਮੇਵਾਰੀ
  • PublishedAugust 27, 2026

ਚੰਡੀਗੜ੍ਹ, 27 ਅਗਸਤ 2026 (ਦੀ ਪੰਜਾਬ ਵਾਇਰ)। ਆਦਮੀ ਪਾਰਟੀ ਨੇ ਸਰਦਾਰ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।

ਪਾਰਟੀ ਵੱਲੋਂ 27 ਅਗਸਤ ਨੂੰ ਜਾਰੀ ਕੀਤੇ ਗਏ ਪੱਤਰ ਅਨੁਸਾਰ ਜਸਵੀਰ ਸਿੰਘ ਗੜ੍ਹੀ ਨੂੰ ਇਹ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਪਾਰਟੀ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

ਇਹ ਪੱਤਰ ਪੰਜਾਬ ਦੇ ‘ਆਪ’ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਕੀਤਾ ਗਿਆ ਹੈ।

Written By
The Punjab Wire