Close

Recent Posts

ਗੁਰਦਾਸਪੁਰ ਪੰਜਾਬ

ਰਾਈਸ ਮਿਲਰਜ਼ ਦੀਆਂ ਮੰਗਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ

ਰਾਈਸ ਮਿਲਰਜ਼ ਦੀਆਂ ਮੰਗਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ
  • PublishedAugust 29, 2026

ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ

ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ

ਗੁਰਦਾਸਪੁਰ, 29 ਅਗਸਤ 2026 (ਮੰਨਨ ਸੈਣੀ )। ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਵਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਮੀਟਿੰਗ ਦੌਰਾਨ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਵੱਲੋਂ ਅਜੇ ਬੇਦੀ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕਵੱਲੋਂ ਅਜੇ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਾਜ਼ਰ ਸਮੂਹ ਰਾਈਸ ਮਿਲਰਜ਼ ਨੇ ਸਰਬਸੰਮਤੀ ਨਾਲ ਆਪਣਾ ਭਰਪੂਰ ਸਮਰਥਨ ਪ੍ਰਗਟ ਕਰਦਿਆਂ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਅਜੇ ਬੇਦੀ ਨੇ ਸਮੂਹ ਰਾਈਸ ਮਿਲਰਜ਼ ਅਤੇ ਮਾਨਯੋਗ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਨਵੇਂ ਸੀਜ਼ਨ ਦੌਰਾਨ ਰਾਈਸ ਮਿਲਰਜ਼ ਨੂੰ ਆਉਣ ਵਾਲੀ ਹਰ ਮੁਸ਼ਕਲ ਦੇ ਹੱਲ ਲਈ ਉਹ ਮਿਲਰ ਭਾਈਚਾਰੇ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ ਅਤੇ ਮਿਲਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਐਸੋਸੀਏਸ਼ਨ ਵਲੋਂ ਚੌਲਾਂ ‘ਤੇ ਲੱਗੇ ਇੱਕ ਫੀਸਦ ਟੈਕਸ ਖਤਮ ਕਰਨ, ਸੀਜਨ ਤੋਂ ਪਹਿਲਾਂਂ ਗੁਦਾਮ ਖਾਲੀ ਕਰਨ ਸਮੇਤ ਵੱਖ ਵੱਖ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਕੈਬਨਿਟ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ।

ਇਸ ਮੌਕੇ ਸਮੂਹ ਰਾਈਸ ਮਿਲਰਜ਼ ਨੇ ਅਜੇ ਬੇਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਮਿਲਰ ਭਾਈਚਾਰੇ ਦੀ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਗੇ।

Written By
The Punjab Wire