ਗੁਰਦਾਸਪੁਰ

ਰਾਸ਼ਟਰੀ ਖੇਡ ਦਿਵਸ ਮੌਕੇ ਜੂਡੋ ਖਿਡਾਰੀਆ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ

ਰਾਸ਼ਟਰੀ ਖੇਡ ਦਿਵਸ ਮੌਕੇ ਜੂਡੋ ਖਿਡਾਰੀਆ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਦਿੱਤੀ ਸ਼ਰਧਾਂਜਲੀ
  • PublishedAugust 30, 2026

ਸਾਬਕਾ ਜੂਡੋ ਖਿਡਾਰੀ ਗਗਨਦੀਪ ਸਿੰਘ ਭੋਲਾ ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਨੇ ਕੀਤਾ ਖਿਡਾਰੀਆਂ ਨੂੰ ਸਨਮਾਨਿਤ

ਗੁਰਦਾਸਪੁਰ 30 ਅਗਸਤ 2026 ( ਮੰਨਨ ਸੈਣੀ)– ਹਾਕੀ ਦੇ ਜਾਦੂਗਰ ਮੇਜ਼ਰ ਧਿਆਨ ਸਿੰਘ ਦੀ ਯਾਦ ਵਿੱਚ ਸਮੁੱਚੇ ਭਾਰਤ ਵਿਚ ਮਨਾਏ ਜਾ ਰਹੇ ਰਾਸ਼ਟਰੀ ਖੇਡ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਖਿਡਾਰੀਆਂ ਨੇ ਦੇਸ਼ ਦੀ ਆਨ ਸ਼ਾਨ ਅਤੇ ਮਾਣ ਲਈ ਸੰਘਰਸ਼ ਕਰਨ ਦਾ ਅਹਿਦ ਲਿਆ। ਇਸ ਮੌਕੇ ਸਾਬਕਾ ਜੂਡੋ ਖਿਡਾਰੀ ਗਗਨਦੀਪ ਸਿੰਘ ਭੋਲਾ ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਨੇ ਮੈਡਲ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਉਨ੍ਹਾਂ ਨਾਲ ਆਪਣੇ ਜੂਡੋ ਸੈਂਟਰ ਗੁਰਦਾਸਪੁਰ ਵਿੱਚ ਬੀਤੇ ਪਲਾਂ ਨੂੰ ਸਾਂਝਾ ਕੀਤਾ।

ਹਾਕੀ ਦੇ ਜਾਦੂਗਰ ਮੇਜ਼ਰ ਧਿਆਨ ਸਿੰਘ ਬਾਰੇ ਜਾਣਕਾਰੀ ਦਿੰਦਿਆਂ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਹਾਕੀ ਲਈ ਕੀਤੀ ਕੁਰਬਾਨੀ ਸੰਘਰਸ਼ ਅਤੇ ਭਾਰਤ ਦੇਸ਼ ਲਈ ਪਿਆਰ ਸਦਾ ਯਾਦ ਰਹੇਗਾ। ਇਸ ਦਿਨ ਮੌਕੇ ਭਾਰਤ ਦੇ ਕੋਨੇ ਕੋਨੇ ਤੋਂ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਗੁਣਗਾਨ ਦੀਆਂ ਗੂੰਜਾ ਆਉਂਦੀਆਂ ਹਨ। ਰਾਜ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਖਿਡਾਰੀਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਇਸ ਮੌਕੇ ਸਾਬਕਾ ਜੂਡੋ ਖਿਡਾਰੀ ਗਗਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਨੇ ਭਰੋਸਾ ਦੁਆਇਆ ਕਿ ਉਹ ਜੂਡੋ ਖਿਡਾਰੀਆਂ ਦੀ ਬਿਹਤਰੀ ਲਈ ਤਨ ਮਨ ਧਨ ਨਾਲ ਸੇਵਾ ਕਰਦੇ ਰਹਿਣਗੇ। ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੇ ਟੈਕਨੀਕਲ ਚੇਅਰਮੈਨ ਸਤੀਸ਼ ਕੁਮਾਰ, ਜ਼ਿਲ੍ਹਾ ਜਰਨਲ ਸਕੱਤਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਗਗਨਦੀਪ ਸਿੰਘ ਭੋਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਇੱਕ ਸਫਲ ਕਾਰੋਬਾਰੀ ਅਤੇ ਖੇਡ ਪ੍ਰੇਮੀ ਹਨ ਸੋ ਕਿ ਗੁਰਦਾਸਪੁਰ ਦੀ ਜੂਡੋ ਨੂੰ ਪ੍ਰਫੁੱਲਿਤ ਕਰਨ ਲਈ ਆਪਣਾ ਭਰਭੂਰ ਯੋਗਦਾਨ ਪਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਗੁਰਦਾਸਪੁਰ ਦੀਆਂ ਲੜਕੀਆਂ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਾਲ ਸੰਪਰਕ ਕਰਕੇ ਜੂਡੋ ਹਾਲ ਬਨਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸੀ ਬੀ ਐਸ ਈ ਖੇਡਾਂ, ਕੇਂਦਰੀ ਵਿਦਿਆਲੇ ਸੰਗਠਨ ਖੇਡਾਂ ਵਿਚ ਨੈਸ਼ਨਲ ਪੱਧਰ ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਹੋਰਨਾਂ ਤੋਂ ਇਲਾਵਾ ਡਾਕਟਰ ਰਵਿੰਦਰ ਸਿੰਘ, ਰਵੀ ਕੁਮਾਰ ਗੁਰਦਾਸਪੁਰ, ਲਕਸ਼ੇ ਕੁਮਾਰ, ਅਤੁਲ ਕੁਮਾਰ ਲਵਲੀ ਕੁਮਾਰ, ਪ੍ਰਵੀਨ ਕੁਮਾਰ ਯੂਥ ਕੋਆਰਡੀਨੇਟਰ ਹਰਮਿੰਦਰ ਸਿੰਘ, ਸਰਤਾਜ ਸਿੰਘ, ਮਨਿੰਦਰ ਸਿੰਘ ਅਤੇ ਰਮਨ ਹਾਜ਼ਰ ਸਨ।

Written By
The Punjab Wire