ਗੁਰਦਾਸਪੁਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਅਪੀਲ ਕੀਤੀ
ਗੁਰਦਾਸਪੁਰ, 31 ਅਗਸਤ 2026 (ਮੰਨਨ ਸੈਣੀ)। ਹਲਕਾ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਸ਼ਹਿਰ ਅੰਦਰ ਵੱਖ-ਵੱਖ ਸਥਾਨਾਂ ‘ਤੇ ‘ਮੀਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਅਭਿਆਨ ਦਾ ਜਾਇਜ਼ਾ ਲੈਂਦਿਆਂ ਗੁਰਦਾਸਪੁਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਅਪੀਲ ਕੀਤੀ।
ਰਮਨ ਬਹਿਲ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਮੇਰੇ ਆਮ ਆਦਮੀ ਪਾਰਟੀ ਦੀ ਸਮੁੱਚੀ ਗੁਰਦਾਸਪੁਰ ਟੀਮ ਵੱਲੋਂ ਸਫ਼ਾਈ ਅਭਿਆਨ ਚਲਾਇਆ ਗਿਆ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਹੋਰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣਾ ਹੈ। ਸਾਫ਼-ਸੁਥਰਾ ਸ਼ਹਿਰ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਫ਼-ਸੁਥਰੇ ਅਤੇ ਵਾਤਾਵਰਣ ਪੱਖੋਂ ਬਿਹਤਰ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਇਹ 10 ਰੋਜ਼ਾ ਵਿਸ਼ੇਸ਼ ਮੁਹਿੰਮ ਸ਼ਹਿਰ ਦੇ ਹਰ ਕੋਨੇ ਵਿੱਚੋਂ ਠੋਸ ਅਤੇ ਗਿੱਲੇ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਫਾਈ ਮੁਹਿੰਮ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਸੰਗਠਨ ਪ੍ਰਧਾਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਭਾਰਤ ਭੂਸ਼ਣ ਸ਼ਰਮਾ, ਰਘੁਬੀਰ ਸਿੰਘ ਖਾਲਸਾ, ਚੇਅਰਮੈਨ ਵਪਾਰ ਮੰਡਲ ਗੁਰਦਾਸਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਨਗਰ ਸੁਧਾਰ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਹਨੀ ਬਹਿਲ, ਬਾਵਾ ਬਹਿਲ, ਟਰੱਸਟੀ ਜਗਜੀਤ ਸਿੰਘ ਪਿੰਟਾਂ ਸਮੇਤ ਵੱਖ-ਵੱਖ ਵਾਰਡਾਂ ਦੇ ਕੌਂਸਲਰ ਆਦਿ ਹਾਜ਼ਰ ਸਨ।