ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨਿਆ

ਚੰਡੀਗੜ੍ਹ, 5 ਅਪ੍ਰੈਲ 2025 (ਦੀ ਪੰਜਾਬ ਵਾਇਰ)। ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ।
ਇਹ ਸੀਟ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਬੱਸੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਗੋਗੀ ਨੇ 2022 ਦੀਆਂ ਆਮ ਚੋਣਾਂ ਵਿੱਚ ਆਸ਼ੂ ਨੂੰ 7512 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
ਆਸ਼ੂ ‘ਤੇ ਇਕ ਘੁਟਾਲੇ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਹ ਜੇਲ੍ਹ ਵਿਚ ਵੀ ਰਹੇ ਪਰ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ।
‘ਆਪ’ ਨੇ ਪਹਿਲਾਂ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਇਸ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਮਨੀ ਚੋਣ ਲਈ ਭਾਜਪਾ ਅਤੇ ਅਕਾਲੀ ਦਲ ਨੇ ਅਜੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਹੈ।