Close

Recent Posts

ਗੁਰਦਾਸਪੁਰ ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ-ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ – ਚੇਅਰਮੈਨ ਸੇਖਵਾਂ

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ-ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ – ਚੇਅਰਮੈਨ ਸੇਖਵਾਂ
  • PublishedApril 7, 2025

ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ

ਕਾਹਨੂੰਵਾਨ/ਗੁਰਦਾਸਪੁਰ, 7 ਅਪ੍ਰੈਲ 2025 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੈਨੇਕੋਟ, ਸਰਕਾਰੀ ਪ੍ਰਾਇਮਰੀ ਸਕੂਲ ਭਿਖਾਰੀ ਹਾਰਨੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੱਖਣਪੁਰ ਵਿਖੇ ਸਾਇੰਸ ਰੂਮ, ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ ਬੀਤੇ ਸਮੇਂ ਦੌਰਾਨ ਲੱਖਾਂ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਸੀ, ਜਿਨ੍ਹਾਂ ਨਾਲ ਇਹਨਾਂ ਨੇ ਆਪਣੀਆਂ ਸਕੂਲ ਦੀਆਂ ਲੋੜਾਂ ਅਨੁਸਾਰ ਉਸਾਰੀ ਕਰਵਾਈ ਹੈ।

ਚੇਅਰਮੈਨ ਸੇਖਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਵਿਸ਼ੇਸ਼ ਧਿਆਨ ਸਿੱਖਿਆ ਤੇ ਸਿਹਤ ਉੱਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਸ਼੍ਰੀ ਮਨੀਸ਼ ਸਸ਼ੋਦੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸਕੂਲਾਂ ਦੀ ਤਸਵੀਰ ਅਤੇ ਇੱਥੇ ਪੜ੍ਹਨ ਵਾਲੇ ਬੱਚਿਆਂ ਦੀ ਤਕਦੀਰ ਬਦਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹੋਰ ਕੰਮ ਕੀਤਾ ਜਾਵੇਗਾ, ਜਿਸ ਦੇ ਨਤੀਜੇ ਆਉਣ ਵਾਲੀਆਂ ਪੀੜੀਆਂ ਤੱਕ ਮਿਲਦੇ ਰਹਿਣਗੇ।

Written By
The Punjab Wire