ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਫਾਈ ਵਿੱਚ ਖੁਦ ਕੀਤਾ ਸਹਿਯੋਗ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਫਾਈ ਵਿੱਚ ਖੁਦ ਕੀਤਾ ਸਹਿਯੋਗ
  • PublishedSeptember 1, 2026

ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 1 ਸਤੰਬਰ 2026 (ਮੰਨਨ ਸੈਣੀ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪੰਜਾਬ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ‘ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਪਿੰਡ ਪਖੋਕੇ ਟਾਹਲੀ ਸਾਹਿਬ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਕਮੇਟੀ ਪ੍ਰਧਾਨ ਰਾਜੇਸ਼ ਕੁਮਾਰ ਬਿੱਟਾ, ਪੱਖੋਕੇ ਟਾਹਲੀ ਸਾਹਿਬ ਤੋਂ ਐੱਮ ਸੀ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਖੁਦ ਝਾੜੂ ਲੈ ਕੇ ਸਫਾਈ ਵਿੱਚ ਸਹਿਯੋਗ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਸੂਬੇ ਨੂੰ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਇਆ ਜਾਣਾ ਹੈ, ਜਿਸ ਤਹਿਤ ਡੇਰਾ ਬਾਬਾ ਨਾਨਕ ਸ਼ਹਿਰ ਨੂੰ ਹੋਰ ਵਧੇਰੇ ਸਾਫ ਸੁਥਰਾ ਤੇ ਕੱਚਰਾ ਮੁਕਤ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਸਹਿਯੋਗ ਕਰਨ ਦੀ ਉਨ੍ਹਾਂ ਵੱਲੋਂ ਅਪੀਲ ਵੀ ਕੀਤੀ।

ਉਨ੍ਹਾਂ ਦੱਸਿਆ ਕਿ 29 ਅਗਸਤ ਤੋਂ ਲੈ ਕੇ 8 ਸਤੰਬਰ ਤੱਕ ਲਗਾਤਾਰ ਇਸ ਤਰ੍ਹਾਂ ਕੰਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਲਿੰਕ ਸੜਕਾਂ, ਬਾਜਾਰਾਂ ਤੇ ਪਬਲਿਕ ਸਥਾਨਾ ਨੂੰ ਸਾਫ ਕਰਵਾਇਆ ਜਾਵੇਗਾ ਅਤੇ ਸਫਾਈ ਮੁਹਿੰਮ ਨਿਰੰਤਰ ਜਾਰੀ ਰਹੇਗੀ।

Written By
The Punjab Wire