Close

Recent Posts

ਗੁਰਦਾਸਪੁਰ

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ, ਕੈਲੀਗ੍ਰਾਫੀ ਤੇ ਪੋਸਟਰ ਮੇਕਿੰਗ ਮੁਕਾਬਲੇ

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ, ਕੈਲੀਗ੍ਰਾਫੀ ਤੇ ਪੋਸਟਰ ਮੇਕਿੰਗ ਮੁਕਾਬਲੇ
  • PublishedSeptember 2, 2026

ਗੁਰਦਾਸਪੁਰ, 2 ਸਤੰਬਰ 2026 (ਮੰਨਨ ਸੈਣੀ)– ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਵਿਸ਼ੇਸ਼ ਸੈਮੀਨਾਰ, ਕੈਲੀਗ੍ਰਾਫੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਸਮਾਗਮ ਵਿੱਚ ਲਗਭਗ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਸੈਮੀਨਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਵਿੱਚ ਦਰਸਾਏ ਸਮਾਜਿਕ ਸਮਾਨਤਾ, ਭਾਈਚਾਰੇ, ਮਨੁੱਖਤਾ, ਸਾਦਗੀ ਅਤੇ ਨੈਤਿਕ ਜੀਵਨ ਦੇ ਸੰਦੇਸ਼ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣਾ ਸੀ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਵੱਲੋਂ ਗੁਰੂ ਜੀ ਦੀ ਬਾਣੀ ਨਾਲ ਸਬੰਧਿਤ ਸ਼ਬਦ-ਕੀਰਤਨ ਨਾਲ ਹੋਈ। ਇਸ ਉਪਰੰਤ ਡਾ. ਸੰਦੀਪ ਕੌਰ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਡਾਕਿਊਮੈਂਟਰੀ ਰਾਹੀਂ ਗੁਰੂ ਜੀ ਦੇ ਜੀਵਨ, ਵਿਚਾਰਧਾਰਾ ਅਤੇ ਬਾਣੀ ਦੇ ਸਮਾਜਿਕ ਤੇ ਮਨੋਵਿਗਿਆਨਿਕ ਪੱਖਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਇਸ ਮੌਕੇ ਕੈਲੀਗ੍ਰਾਫੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਕੈਲੀਗ੍ਰਾਫੀ ਮੁਕਾਬਲੇ ਵਿੱਚ ਬੀ.ਏ. ਪਹਿਲਾ ਸਮੈਸਟਰ ਦੀ ਵਿਦਿਆਰਥਣ ਨਵਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਰਾਹੀਂ ਗੁਰੂ ਜੀ ਦੀ ਬਾਣੀ ਅਤੇ ਸਮਾਨਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਸੁੰਦਰ ਢੰਗ ਨਾਲ ਉਜਾਗਰ ਕੀਤਾ।

ਕਾਲਜ ਐਲੂਮਨਾਈ ਸੰਸਥਾ ਦੇ ਵਾਈਸ ਪ੍ਰਧਾਨ ਪਰਮਿੰਦਰ ਸੈਣੀ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਬੋਧਨ ਕੀਤਾ।

ਸਮਾਪਤੀ ਮੌਕੇ ਪ੍ਰਿੰਸੀਪਲ ਪ੍ਰੋ. ਡਾ. ਅਸ਼ਵਨੀ ਕੁਮਾਰ ਭੱਲਾ ਨੇ ਗੁਰੂ ਜੀ ਦੀ ਬਾਣੀ ਦੇ ਜੀਵਨਮੁਖੀ ਮਹੱਤਵ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਸਮਾਨਤਾ, ਸਾਦਗੀ, ਨੈਤਿਕਤਾ ਅਤੇ ਮਨੁੱਖਤਾ ਦੇ ਮੁੱਲ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਰਚਨਾਵਾਂ ਦੀ ਵੀਡੀਓਗ੍ਰਾਫੀ ਕਰਕੇ ਕਾਲਜ ਦੇ ਯੂਟਿਊਬ ਚੈਨਲ ’ਤੇ ਵੀ ਸਾਂਝੀ ਕੀਤੀ ਗਈ।

Written By
The Punjab Wire