Close

Recent Posts

ਗੁਰਦਾਸਪੁਰ

ਬਲਵਿੰਦਰ ਸਿੰਘ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੰਭਾਲੀ ਖੁਦ ਕਮਾਨ-ਸਫਾਈ ਕਰਮਚਾਰੀਆਂ ਨਾਲ ਮਿਲਕੇ ਕੀਤੀ ਸਫ਼ਾਈ

ਬਲਵਿੰਦਰ ਸਿੰਘ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੰਭਾਲੀ ਖੁਦ ਕਮਾਨ-ਸਫਾਈ ਕਰਮਚਾਰੀਆਂ ਨਾਲ ਮਿਲਕੇ ਕੀਤੀ ਸਫ਼ਾਈ
  • PublishedSeptember 3, 2026

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 3 ਸਤੰਬਰ 2026 (ਮੰਨਨ ਸੈਣੀ))– ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਖੁਦ ਕਮਾਨ ਸੰਭਾਲੀ ਅਤੇ ਸਫਾਈ ਕਰਮਚਾਰੀਆਂ ਨਾਲ ਮਿਲਕੇ ਸਫ਼ਾਈ ਕੀਤੀ।

ਬਲਵਿੰਦਰ ਸਿੰਘ ਲਾਡੀ ਨੇ ਸ਼ਹਿਰ ਵਿੱਚ ਇਕੱਠੇ ਹੋਏ ਕੂੜੇ ਨੂੰ ਹਟਾਉਣ ਵਿੱਚ ਭਾਗ ਲਿਆ ਅਤੇ ਕੂੜੇ ਨੂੰ ਚੁੱਕ ਕੇ ਇਸ ਦੇ ਸਹੀ ਨਿਪਟਾਰੇ ਲਈ ਢੁਕਵੀਂ ਥਾਂ ’ਤੇ ਪਹੁੰਚਾਉਣ ਦੀ ਪ੍ਰਕਿਰਿਆ ਦੀ ਵੀ ਨਿਗਰਾਨੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਸਰਕਾਰ ਵੱਲੋਂ ਹੀ ਯਕੀਨੀ ਨਹੀਂ ਬਣਾਇਆ ਜਾ ਸਕਦਾ ਅਤੇ ਹਰ ਨਾਗਰਿਕ ਨੂੰ ਆਪਣੀਆਂ ਗਲੀਆਂ, ਪਾਰਕਾਂ ਅਤੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਲਈ ਸਰਗਰਮ ਭਾਈਵਾਲ ਬਣਨਾ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਸਫ਼ਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋੜੀਂਦੇ ਮਨੁੱਖੀ ਸਰੋਤਾਂ ਅਤੇ ਮਸ਼ੀਨਰੀ ਦੀ ਤਾਇਨਾਤੀ ਕਰਨ ਅਤੇ ਨਿਯਮਤ ਸਫ਼ਾਈ ਮੁਹਿੰਮਾਂ ਚਲਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਤਾਂ ਹੀ ਲੰਬੇ ਸਮੇਂ ਦੇ ਨਤੀਜੇ ਦੇ ਸਕਦੀਆਂ ਹਨ ਜੇਕਰ ਲੋਕ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਲੋਕਾਂ ਨੂੰ ਕੂੜੇ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਸ੍ਰੀ ਹਰਗੋਬਿੰਦਪੁਰ ਸਾਹਿਬ ਬਣਾਉਣ ਦੀ ਅਪੀਲ ਕੀਤੀ।

Written By
The Punjab Wire