Close

Recent Posts

ਗੁਰਦਾਸਪੁਰ

ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਗੁਰਦਾਸਪੁਰ ਪਹੁੰਚੇ, ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਗੁਰਦਾਸਪੁਰ ਪਹੁੰਚੇ, ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
  • PublishedSeptember 6, 2026

ਐੱਸ.ਆਈ.ਆਰ ਦੀ ਚੱਲ ਰਹੀ ਸਮੁੱਚੀ ਪ੍ਰਕਿਰਿਆ ਦਾ ਕੀਤਾ ਰੀਵਿਊ

ਔਰਤਾਂ, ਅੰਗਹੀਣ ਵੋਟਰਾਂ, ਬਜ਼ੁਰਗ ਵੋਟਰਾਂ, ਨੌਜਵਾਨ ਵੋਟਰਾਂ ਸਮੇਤ ਅਨੁਸੂਚਿਤ ਜਾਤੀ ਵਰਗ ਦੇ ਵੋਟਰਾਂ ਨੂੰ ਵੋਟ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ- ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ

ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਸਮੁੱਚੀ ਐੱਸ ਆਈ ਆਈ ਪ੍ਰਕਿਰਿਆ ‘ਤੇ ਸੰਤੁਸ਼ਟੀ ਪ੍ਰਗਟਾਈ

ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਜ਼ਿਲ੍ਹੇ ਵਿੱਚ ਐੱਸ.ਆਈ.ਆਰ ਤਹਿਤ ਲੱਗੇ ਸਪੈਸ਼ਲ ਕੈਂਪਾਂ ਦਾ ਨਿਰੀਖਣ ਕੀਤਾ

ਗੁਰਦਾਸਪੁਰ, 6 ਸਤੰਬਰ 2026 (ਮੰਨਨ ਸੈਣੀ)– ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐੱਸ, ਪਿ੍ੰਸੀਪਲ ਸੈਕਟਰੀ, ਫੂਡ ਪੋ੍ਸੈਸਿੰਗ, ਜਿਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟਰੋਲ ਰੋਲ ਆਬਜਰਵਰ (ਵੋਟਰ ਸੂਚੀ ਨਿਰੀਖਕ) ਨਿਯੁਕਤ ਕੀਤਾ ਗਿਆ ਹੈ, ਅੱਜ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਐੱਸ.ਆਈ.ਆਰ ਦੀ ਚੱਲ ਰਹੀ ਸਮੁੱਚੀ ਪ੍ਰਕਿਰਿਆ ਦਾ ਰਿਵੀਊ ਕੀਤਾ। ਇਸ ਮੌਕੇ ਆਦਿੱਤਿਆ ਉੱਪਲ, ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਮਨਜਿੰਦਰ ਸਿੰਘ ਬਾਜਵਾ ਚੋਣ ਤਹਿਸੀਲਦਾਰ ਗੁਰਦਾਸਪੁਰ, ਮਨਿੰਦਰਪਾਲ ਸਿੰਘ ਐੱਸ ਪੀ (ਐੱਚ) ਗੁਰਦਾਸਪੁਰ,ਮੈਡਮ ਖੁਸ਼ਬੀਰ ਕੌਰ ਐੱਸ ਪੀ (ਐੱਚ) ਬਟਾਲਾ, ਸਮੇਤ ਜ਼ਿਲੇ ਦੇ ਸਮੂਹ ਈ ਆਰ ਓਜ਼ ਅਤੇ ਵੱਖ ਵੱਖ ਰਾਜਨੀਤਿਕ ਆਗੂਆਂ ਦੇ ਪ੍ਰਧਾਨ/ਪ੍ਰਤੀਨਿਧ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਧਾਨਾਂਂ/ਸਕੱਤਰਾਂ, ਗੁਰਦਾਸਪੁਰ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਕੋਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ ਆਈ ਆਰ ਦੀ ਜਾਣਕਾਰੀ ਲਈ।

ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਆਗੂਆਂ ਦੇ ਪ੍ਰਧਾਨ/ਪ੍ਰਤੀਨਿਧਾਂ ਵਲੋਂ ਐੱਸ ਆਈ ਆਰ ਦੇ ਸਬੰਧ ਵਿੱਚ ਜਿਲ੍ਹੇ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਸਮੁੱਚੀ ਪ੍ਰਕਿਰਿਆ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਸਮੇਤ ਸਮੂਹ ਵੱਖ ਵੱਖ ਹਲਕਿਆਂ ਦੇ ਈ.ਆਰ.ਓਜ਼ ਵਲੋਂ ਸੁਚਾਰੂ ਢੰਗ ਨਾਲ ਐੱਸ ਆਈ ਆਰ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਚੋਣ ਅਧਿਕਾਰੀਆਂ ਵਲੋਂ ਤੁਰੰਤ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਮੀਟਿੰਗ ਦੌਰਾਨ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਸਮੂਹ ਈ.ਆਰ.ਓਜ਼ ਨੂੰ ਐੱਸ ਆਈ ਆਰ ਦੀ ਪ੍ਰਕਿਰਿਆ ਦੌਰਾਨ ਔਰਤਾਂ, ਅੰਗਹੀਣ ਵੋਟਰਾਂ,ਬਜ਼ੁਰਗ ਵੋਟਰਾਂ, ਥਰਡ ਜੈਂਡਰ, ਐਨ ਆਰ ਆਈ, ਨੌਜਵਾਨ ਵੋਟਰਾਂ ਸਮੇਤ ਅਨੁਸੂਚਿਤ ਜਾਤੀ ਵਰਗ ਦੇ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਾਲਜਾਂ ਵਿੱਚ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਯੂਥ ਅੰਬੈਸਡਰ ਲਗਾਉਣ ਲਈ ਵੀ ਕਿਹਾ। ਮੀਟਿੰਗ ਦੌਰਾਨ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ ਆਈ ਆਈ ਪ੍ਰਕਿਰਿਆ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਜ਼ਿਲ੍ਹਾ ਚੋਣ ਅਫਸਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਕੰਮ ਦੀ ਕੀਤੀ ਸਰਾਹਨਾ ਕੀਤੀ।

ਇਸ ਮੌਕੇ ਆਦਿੱਤਿਆ ਉੱਪਲ, ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਐੱਸ ਆਈ ਆਰ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਲਏ ਜਾ ਰਹੇ ਹਨ। 13 ਅਗਸਤ ਤੋਂ 8 ਅਕਤੂਬਰ 2026 ਤੱਕ ਦਾਅਵੇ ਅਤੇ ਦਾਅਵੇ ਅਤੇ ਇਤਰਾਜ਼ ਡਿਸਪੋਜ਼ਲ/ਨੋਟਿਸ ਫੇਜ਼ ਕੀਤੇ ਜਾਣਗੇ ਅਤੇ 12 ਅਕਤੂਬਰ 2026 ਨੂੰ ਫਾਈਨਲ ਵੋਟਰ ਸੂਚੀ ਦੀ ਪਬਲੀਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਐੱਸ ਆਈ ਆਰ ਦੀ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਜ਼ਿਲ੍ਹੇ ਵਿੱਚ ਐੱਸ ਆਈ ਆਰ ਤਹਿਤ ਲੱਗੇ ਸਪੈਸ਼ਲ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਬੀ ਐੱਲ ਓ ਵਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਵਲੋਂ ਦੀਨਾਨਗਰ ਵਿਖੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਅਤੇ ਪੰਡਿਤ ਮੋਹਨ ਲਾਲ ਐੱਸ ਡੀ ਕਾਲਜ ਫਾਰ ਵੌਮੈਨ ਗੁਰਦਾਸਪੁਰ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ ਗੁਰਦਾਸਪੁਰ ਹਲਕੇ ਦੇ ਈ.ਆ.ਓ ਅਸ਼ੋਕ ਕੁਮਾਰ, ਦੀਨਾਨਗਰ ਦੇ ਈ.ਆਰ.ਓ ਗਗਨਦੀਪ ਸਿੰਘ, ਕਾਦੀਆਂ ਦੇ ਈ.ਆਰ.ਓ ਕੁਲਦੀਪ ਚੰਦ, ਬਟਾਲਾ ਦੇ ਈ.ਆਰ.ਓ ਗੁਰਸਿਮਰਨ ਸਿੰਘ ਢਿੱਲੋਂ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਈ.ਆਰ.ਓ ਸਾਰੰਗਪ੍ਰੀਤ ਸਿੰਘ ਔਜਲਾ, ਫਤਿਹਗੜ੍ਹ ਚੂੜੀਆਂ ਦੇ ਈ.ਆਰ.ਓ ਸੁਖਜਿੰਦਰ ਸਿੰਘ ਟਿਵਾਣਾ, ਡੇਰਾ ਬਾਬਾ ਨਾਨਕ ਦੇ ਈ.ਆਰ.ਓ ਲਛਮਣ ਸਿੰਘ, ਆਮ ਆਦਮੀ ਪਾਰਟੀ ਤੋਂ ਮਨਰੂਪ ਸਿੰਘ ਰੰਧਾਵਾ, ਧਰੁਵ ਬਹਿਲ, ਗੌਰਵ ਭਨੋਟ,ਜਗਜੀਤ ਸਿੰਘ ਪਿੰਟਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਗੁਰਪ੍ਰੀਤ ਸਿੰਘ, ਕਾਂਗਰਸ ਪਾਰਟੀ ਤੋਂ ਜ਼ਿਲ੍ਹਾ ਸੈਕਟਰੀ ਗੁਰਵਿੰਦਰ ਲਾਲ, ਸਿਕੰਦਰ ਸਿੰਘ, ਅਮਿਤ ਰਾਓ, ਨਰਿੰਦਰ ਸਿੰਘ ਬਾਜਵਾ, ਹਰਵਿੰਦਰ ਸਿੰਘ, ਭਾਜਪਾ ਤੋਂ ਜ਼ਿਲ੍ਹਾ ਵਾਈਸ ਪ੍ਰਧਾਨ ਰਾਜਨ ਗੋਇਲ ਚੋਣ ਕਾਨੂੰਗੋ ਸੁਨੀਲ ਕੁਮਾਰ, ਅਮਿਤ ਕੁਮਾਰ ਮੌਜੂਦ ਸਨ।

Written By
The Punjab Wire