ਚੰਡੀਗੜ੍ਹ, 16 ਅਪ੍ਰੈਲ 2025 (ਦੀ ਪੰਜਾਬ ਵਾਇਰ)। ਸਿਹਤ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਹਿਤ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਅਤੇ ਬਰਨਾਲਾ ਦੇ ਸਿਵਲ ਸਰਜਨ ਦਾ ਆਰਜੀ ਚਾਰਜ ਦੇ ਦਿੱਤਾ ਗਿਆ ਹੈ। ਜਿਸ ਦੇ ਤਹਿਤ ਡਾ ਪ੍ਰਭਜੋਤ ਕੌਰ ਕਲਸੀ ਨੂੰ ਸਿਵਲ ਸਰਜਨ ਗੁਰਦਾਸਪੁਰ ਅਤੇ ਡਾ ਗੁਰਮਿੰਦਰ ਕੌਰ ਨੂੰ ਸਿਵਲ ਸਰਜਨ ਬਰਨਾਲਾ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਿਵਲ ਸਰਜਨ ਦੀ ਤਾਇਨਾਤੀ ਨਾ ਹੋਣ ਕਾਰਨ ਸੇਹਤ ਕਰਮਚਾਰੀਆਂ ਦੇ ਵੇਤਨ ਅਤੇ ਹੋਰ ਕਈ ਕੰਮ ਪ੍ਰਭਾਵਿਤ ਸਨ।
