ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮਿਲਿਆ ਮੰਚ, 38 ਖੇਡਾਂ ‘ਚ ਹੋਣਗੇ ਮੁਕਾਬਲੇ- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ
ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਇੰਚਾਰਜਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ
ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿੱਚ ਲੈ ਸਕਦਾ ਹਿੱਸਾ, ਕਿਊ ਆਰ ਕੋਡ ਅਤੇ ਪੋਰਟਲ ਰਾਹੀਂ https://sports.punjab.gov.in ‘ਤੇ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ
ਨੌਜਵਾਨਾਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੂੰ ਮੁਹੱਈਆ ਕਰਵਾਇਆ ਸ਼ਾਨਦਾਰ ਪਲੇਟਫਾਰਮ
ਗੁਰਦਾਸਪੁਰ, 9 ਸਤੰਬਰ 2026 (ਮੰਨਨ ਸੈਣੀ)– ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਗੁਰਦਾਸਪੁਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ), ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ, ਦੀਨਾਨਗਰ ਸ਼ਮਸੇਰ ਸਿੰਘ, ਹਲਕਾ ਇੰਚਾਰਜ ਸ਼੍ਰੀ ਹਰਗੋਬਿੰਦਪੁਰ ਸਾਹਿਬ ਬਲਵਿੰਦਰ ਸਿੰਘ ਲਾਡੀ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਚਰਨਜੀਤ ਸਿੰਘ, ਸੀਨੀਅਰ ਆਗੂ ਭਾਰਤ ਭੂਸ਼ਣ ਸ਼ਰਮਾ ਅਤੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹੇ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਪੂਰ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 4300 ਖਿਡਾਰੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ, ਜਦਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ। ਉਨ੍ਹਾਂ ਨੇ ਨੌਜਵਾਨਾਂ, ਖਿਡਾਰੀਆਂ ਅਤੇ ਯੂਥ ਕਲੱਬਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸੀਨੀਅਰ ਆਗੂ ਰਮਨ ਬਹਿਲ, ਸਮਸ਼ੇਰ ਸਿੰਘ, ਬਲਵਿੰਦਰ ਸਿੰਘ ਲਾਡੀ, ਮਨਦੀਪ ਸਿੰਘ ਗਿੱਲ ਸਮੇਤ ਵੱਖ ਵੱਖ ਆਗੂਆਂ ਨੇ ਜ਼ਿਲ੍ਹਾ ਵਾਸੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ 38 ਖੇਡਾਂ ਰਾਹੀਂ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਖੇਡਾਂ ਦੀ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੀ ਪੰਜਾਬ ਸਰਕਾਰ ਦੀ ਵੱਡੀ ਪਹਿਲ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ 4 ਸਾਲਾਂ ਵਿੱਚ ਮਾਨ ਸਰਕਾਰ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਨਿਵੇਸ਼ ਕੀਤਾ ਹੈ, ਤਾਂ ਜੋ ਵਧੀਆ ਸਟੇਡੀਅਮ ਅਤੇ ਖੇਡ ਮੈਦਾਨ ਸਿਰਫ਼ ਵੱਡੇ ਸ਼ਹਿਰਾਂ ਤੱਕ ਹੀ ਸੀਮਿਤ ਨਾ ਰਹਿਣ, ਸਗੋਂ ਪਿੰਡ ਪੱਧਰ ਤੱਕ ਵੀ ਉਪਲਬਧ ਹੋਣ।
ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਅਧੀਨ ਪੰਜਾਬ ਵਿੱਚ 3,100 ਆਧੁਨਿਕ ਪਿੰਡ ਪੱਧਰੀ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਨ੍ਹਾਂ ਵਿੱਚ ਲੇਜ਼ਰ-ਲੈਵਲ ਕੀਤੇ ਮੈਦਾਨ, ਚਾਰਦੀਵਾਰੀ, ਚੇਨ-ਲਿੰਕ ਫੈਂਸਿੰਗ, ਫਲੱਡ ਲਾਈਟਾਂ, ਜੌਗਿੰਗ ਟਰੈਕ ਅਤੇ ਕਈ ਖੇਡਾਂ ਲਈ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਖਿਡਾਰੀਆਂ ਦੀ ਬਿਹਤਰ ਟ੍ਰੇਨਿੰਗ ਲਈ ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੀਆਂ ਮਿਆਰੀ ਖੇਡ ਕਿੱਟਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿੱਚ ਇੰਡੋਰ ਜਿਮ ਵੀ ਸਥਾਪਿਤ ਕੀਤੇ ਜਾ ਰਹੇ ਹਨ, ਤਾਂ ਜੋ ਫਿਟਨੈੱਸ ਅਤੇ ਖੇਡਾਂ ਦੀ ਟ੍ਰੇਨਿੰਗ ਇਕੱਠੇ ਚੱਲ ਸਕਣ।ਜਦੋਂ ਇਹ ਖੇਡ ਮੈਦਾਨ ਅਤੇ ਜਿਮ ਪੂਰੇ ਹੋ ਜਾਣਗੇ, ਤਾਂ ਅਸੀਂ ਅਗਲੇ 3,100 ਪਿੰਡਾਂ ਵੱਲ ਵਧਾਂਗੇ, ਜਦੋਂ ਤੱਕ ਪੰਜਾਬ ਦੇ ਹਰ ਇੱਕ ਪਿੰਡ ਨੂੰ ਖੇਡਾਂ ਦਾ ਬੁਨਿਆਦੀ ਢਾਂਚਾ ਪ੍ਰਦਾਨ ਨਹੀਂ ਕਰ ਦਿੱਤਾ ਜਾਂਦਾ।
ਉਨ੍ਹਾਂ ਦੱਸਿਆ ਕਿ ਸਿਰਫ਼ ਇਸ ਮੌਜੂਦਾ ਸਾਲ ਵਿੱਚ ਹੀ ਮਾਨ ਸਰਕਾਰ ਦੇ ਖੇਡ ਵਿਭਾਗ ਦਾ ਬਜਟ 1,791 ਕਰੋੜ ਰੁਪਏ ਹੈ। ਇਹ ਰਕਮ 2012 ਤੋਂ 2022 ਤੱਕ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ 10 ਸਾਲਾਂ ਵਿੱਚ ਖੇਡਾਂ ’ਤੇ ਸਾਂਝੇ ਤੌਰ ’ਤੇ ਖਰਚ ਕੀਤੀ ਗਈ ਰਕਮ ਤੋਂ ਵੀ ਵੱਧ ਹੈ।
ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿੱਚ 9 ਉਮਰ ਵਰਗਾਂ ਵਿੱਚ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-30 ਸਾਲ, 31-40 ਸਾਲ, 41-50 ਸਾਲ, 51-60 ਸਾਲ, 61-70 ਸਾਲ ਅਤੇ 70 ਸਾਲ ਤੋਂ ਵੱਧ ਉਮਰ ਵਰਗ ਸ਼ਾਮਲ ਹਨ। ਇਸ ਤੋਂ ਇਲਾਵਾ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਪੁਰਸ਼ਾਂ ਅਤੇ ਮਹਿਲਾਵਾਂ ਦੋਵਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜੇਤੂਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦੇ ਨਾਲ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ।
ਉਹਨਾ ਅੱਗੇ ਦੱਸਿਆ ਕਿ ਬਲਾਕ ਪੱਧਰੀ ਖੇਡਾ ਬਲਾਕ ਪੱਧਰੀ 03.09.2026 ਤੋ15 .09.2026ਤੱਕ ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਵਾਲ ( ਸ਼ੂਟਿੰਗ)( ਕੁੱਲ 7 ਖੇਡਾਂ)
ਜ਼ਿਲ੍ਹਾ ਪੱਧਰੀ 20.09.2026 ਤੋਂ 30.09.2026 ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸਿਂਗ), ਵਾਲੀਬਾਲ (ਸ਼ੂਟਿੰਗ), ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫਟਿੰਗ, ਚੈੱਸ. ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ। (ਕੁੱਲ 28 ਖੇਡਾਂ)।
ਇਸੇ ਤਰ੍ਹਾਂ ਰਾਜ ਖੇਡਾਂ 10.10.2026ਤੋਂ 23.11.2026 ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ). ਵਾਲੀਬਾਲ (ਸ਼ੂਟਿੰਗ), ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਲਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ, ਆਰਚਰੀ, ਜਿਮਨਾਸਟਿਕ, ਰੋਇੰਗ, ਕੈਕਿੰਗ ਕੈਨੋਇੰਗ, ਵੁਸੂ, ਰਗਬੀ, ਸਾਈਕਲਿੰਗ, ਘੋੜਸਵਾਰੀ, ਤਾਇਕਵਾਡੇ, ਬੇਸਬਾਲ ਅਤੇ ਕਰਾਟੇ (ਕੁੱਲ 38 ਖੇਡਾਂ) ਹੋਣਗੀਆਂ।
ਇਸੇੇ ਤਰ੍ਹਾਂ ਪੈਰ੍ਹਾਂ ਰਾਜਰੀ ਖੇਡਾ ਮਿਤੀ 25.11.2026 ਤੋਂ 28.9.2026 ਤੱਕ ਪੈਰ੍ਹਾ ਐਥਲੈਟਿਕਸ, ਪੈਰ੍ਹਾ ਬੈਡਮਿੰਟਨ, ਪੈਰ੍ਹਾ ਪਾਵਰਲਿਫਟਿੰਗ ਅਤੇ ਵਹੀਲ ਚੇਅਰ ਬਾਸਕਿਟਬਾਲ ਹਨ।