Close

Recent Posts

ਗੁਰਦਾਸਪੁਰ

ਹਲਕਾ ਇੰਚਾਰਜ ਸਮਸ਼ੇਰ ਸਿੰਘ, ਦੀ ਅਗਵਾਈ ਵਿੱਚ ਦੀਨਾਨਗਰ ਵਿਖੇ ਸਫਾਈ ਅਭਿਆਨ ਜਾਰੀ, ਵਾਰਡ ਨੰਬਰ 4 ਵਿੱਚ ਕਰਵਾਈ ਸਫਾਈ

ਹਲਕਾ ਇੰਚਾਰਜ ਸਮਸ਼ੇਰ ਸਿੰਘ, ਦੀ ਅਗਵਾਈ ਵਿੱਚ ਦੀਨਾਨਗਰ ਵਿਖੇ ਸਫਾਈ ਅਭਿਆਨ ਜਾਰੀ, ਵਾਰਡ ਨੰਬਰ 4 ਵਿੱਚ ਕਰਵਾਈ ਸਫਾਈ
  • PublishedSeptember 10, 2026

ਦੀਨਾਨਗਰ/ਗੁਰਦਾਸਪੁਰ, 10 ਸਤੰਬਰ 2026 (ਮੰਨਨ ਸੈਣੀ)—  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਹਲਕਾ ਇੰਚਾਰਜ ਸਮਸ਼ੇਰ ਸਿੰਘ, ਦੀ ਅਗਵਾਈ ਵਿੱਚ ਦੀਨਾਨਗਰ ਵਿਖੇ ਸਫਾਈ ਅਭਿਆਨ ਜਾਰੀ ਹੈ ਅਤੇ ਅੱਜ ਵਾਰਡ ਨੰਬਰ 4 ਵਿੱਚ  ਸਫਾਈ ਕਰਵਾਈ ਗਈ।

ਉਨ੍ਹਾਂ ਵਸਨੀਕਾਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮਾਰਕੀਟ ਨੂੰ ਸਾਫ਼-ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਭ ਮਿਲ ਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖੀਏ।

ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਆਪਣੇ ਸ਼ਹਿਰ ਅਤੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਸਾਰੇ ਮਿਲ ਕੇ ਸਵੱਛ ਅਤੇ ਸੁੰਦਰ ਦੀਨਾਨਗਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।

ਉਨ੍ਹਾਂ ਸਫਾਈ ਅਭਿਆਨ ਦੌਰਾਨ, ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿਹਾ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ‘ਸਵੱਛ ਅਭਿਆਨ ਪੰਜਾਬ’ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ।

ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਤੀ ਜਾਗਰੂਕਤਾ ਅਤੇ ਸਹੀ ਕੂੜਾ ਪ੍ਰਬੰਧਨ ਨਾਲ ਕਈ ਮੌਸਮੀ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਵਿੱਚ ਮਦਦ ਮਿਲ ਸਕਦੀ ਹੈ।

Written By
The Punjab Wire