Close

Recent Posts

ਗੁਰਦਾਸਪੁਰ

ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’-4 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦਾ ਕੀਤਾ ਆਗਾਜ਼

ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’-4 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦਾ ਕੀਤਾ ਆਗਾਜ਼
  • PublishedSeptember 10, 2026

ਕਿਹਾ, ਖੇਡਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ

ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿੱਚ ਲੈ ਸਕਦਾ ਹਿੱਸਾ, ਕਿਊ ਆਰ ਕੋਡ ਅਤੇ ਪੋਰਟਲ ਰਾਹੀਂ https://sports.punjab.gov.in ‘ਤੇ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ

ਗੁਰਦਾਸਪੁਰ, 10 ਸਤੰਬਰ 2026 (ਮੰਨਨ ਸੈਣੀ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਖੇਡ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ 2026′ ਅਧੀਨ ਬਲਾਕ ਪੱਧਰੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਪਿ੍ਰੰਸੀਪਲ ਡਾ. ਅਸ਼ਵਨੀ ਭੱਲਾ, ਜ਼ਿਲ੍ਹਾ ਪਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਚੇਅਰਮੈਨ ਰਣਜੀਤ ਸਿੰਘ ਸਮੇਤ ਕੋਚ ਅਤੇ ਖਿਡਾਰੀ ਮੌਜੂਦ ਸਨ।

ਇਸ ਮੌਕੇ ਰਮਨ ਬਹਿਲ ਵਲੋਂ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਆਪਣੀ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਸਾਰੇ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੇ ਜੋਸ਼ ਤੇ ਖੇਡ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਗਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇੱਕ ਬਣਾਉਣ ਦੀ ਸਰਕਾਰ ਦੀ ਮੁਹਿੰਮ ਨਿਰੰਤਰ ਜਾਰੀ ਹੈ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿੱਚ ਲੈ ਸਕਦਾ ਹਿੱਸਾ, ਕਿਊ ਆਰ ਕੋਡ ਅਤੇ ਪੋਰਟਲ ਰਾਹੀਂ https://sports.punjab.gov.in ‘ਤੇ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ

ਉਨ੍ਹਾਂ ਦੱਸਿਆ ਕਿ ਇਹ ਚੌਥਾ ਸੀਜ਼ਨ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ 39 ਖੇਡ ਮੁਕਾਬਲਿਆਂ ਅਤੇ ਚਾਰ ਪੈਰਾ-ਖੇਡਾਂ ਖੇਡਣ ਲਈ ਖੇਡ ਮੈਦਾਨ ਵਿੱਚ ਉਤਾਰੇਗਾ। ਇਹ ਖੇਡਾਂ ਪੀੜ੍ਹੀਆਂ ਨੂੰ ਜੋੜਣਗੀਆਂ ਅਤੇ ਸੂਬੇ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਪ੍ਰਤਿਭਾ ਨੂੰ ਨਿਖਾਰਨਗੀਆਂ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ, ਜਿਨ੍ਹਾਂ ਵਿੱਚ ਜੇਤੂਆਂ ਲਈ 12.50 ਕਰੋੜ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਪਹਿਲੀ ਵਾਰ ਵੈਟਰਨ ਖਿਡਾਰੀਆਂ ਲਈ ਵੀ ਨਕਦ ਇਨਾਮ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ ਕੁੱਲ 39 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਖੇਡਾਂ ਸ਼ਾਮਲ ਹਨ।

Written By
The Punjab Wire