Close

Recent Posts

ਗੁਰਦਾਸਪੁਰ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ
  • PublishedSeptember 10, 2026

ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ: ਡੀ.ਈ.ਓ. ਰਾਜੇਸ਼ ਸ਼ਰਮਾਂ

ਗੁਰਦਾਸਪੁਰ, 10 ਸਤੰਬਰ 2026 (ਮੰਨਨ ਸੈਣੀ)– ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਤੰਬਰ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ( ਸਟੇਟ ਐਵਾਰਡੀ ) ਵੱਲੋਂ ਸਕੂਲਾਂ ਵਿਜਟ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਈ.ਓ. ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਮੋਹਣੀ ਮੰਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਗੁਰਦਾਸਨੰਗਲ, ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਜਾਪੂਵਾਲ ਧਾਰੀਵਾਲ , ਸਰਕਾਰੀ ਹਾਈ/ਪ੍ਰਾਇਮਰੀ ਸਕੂਲ ਗੋਖੂਵਾਲ , ਪ੍ਰੀ ਐਮ. ਸ਼੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਜਟ ਕਰਕੇ ਚੱਲ ਰਹੀਆਂ ਪ੍ਰੀਖਿਆਵਾਂ ਦਾ ਜਾਇਜ਼ਾ ਲਿਆ ਤੇ ਵਿਦਿਆਰਥੀਆਂ ਨੂੰ ਮਿਨਹਤ ਕਰਨ ਤੇ ਨਕਲ ਰਹਿਤ ਪ੍ਰੀਖਿਆ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਨਕਲ ਸਮਾਜ ਦਾ ਕੋਹੜ ਹੈ ਅਤੇ ਇਸ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਆਪਕਾਂ ਨੂੰ  ਕਿਹਾ ਕਿ ਉਹ ਨਕਲ ਨੂੰ ਖਤਮ ਕਰਨ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਕੁਮਾਰ , ਹੈੱਡ ਮਾਸਟਰ ਇਕਬਾਲ ਸਿੰਘ ਸਮਰਾ ਹਾਜ਼ਰ ਸਨ।

Written By
The Punjab Wire