Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਗੁਰਦਾਸਪੁਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ‘ਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਸ਼ਾਮਿਲ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ‘ਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਸ਼ਾਮਿਲ
  • PublishedSeptember 14, 2026

ਬਲਾਕ ਪੱਧਰੀ ਟੂਰਨਾਮੈਂਟ 17 ਸਤੰਬਰ ਤੋਂ 22 ਸਤੰਬਰ 2026 ਤੱਕ ਕਰਵਾਏ ਜਾਣਗੇ

ਗੁਰਦਾਸਪੁਰ,  14 ਸਤੰਬਰ 2026 (ਮੰਨਨ ਸੈਣੀ)– ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਕਰਵਾਈਆ ਜਾ ਰਹੀਆਂ ਹਨ। ਜਿਸ ਵਿੱਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ (Demonstration Game) ਕਰਵਾਈ ਜਾ ਰਹੀ ਹੈ। ਜਿਸ ਵਿੱਚ ਬਲਾਕ ਪੱਧਰ ਉੱਤੇ ਉਮਰ ਵਰਗ 14 ਸਾਲ ਤੋਂ ਉੱਪਰ ਵਿੱਚ (ਲੜਕੇ/ਮੈਨ) ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ  ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਬਲਾਕ ਪੱਧਰੀ ਟੂਰਨਾਮੈਂਟ ਵਿੱਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ (Demonstration Game) 17 ਸਤੰਬਰ 2026 ਤੋਂ 22 ਸਤੰਬਰ 2026 ਤੱਕ ਕਰਵਾਏ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ 17 ਸਤੰਬਰ ਨੂੰ ਗੁਰਦਾਸਪੁਰ ਦੇ ਸਰਕਾਰੀ ਕਾਲਜ ਗੁਰਦਾਸਪੁਰ, ਬਲਾਕ ਕਾਹਨੂੰਵਾਨ ਦੀ ਗ੍ਰਾਮ ਪੰਚਾਇਤ, ਖੇਡ ਗਰਾਊਂਡ ਪਿੰਡ ਸਠਿਆਲੀ,  ਹਲਕਾ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ, ਬਲਾਕ ਕਲਾਨੌਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਅਗਵਾਨ ਰੋਡ ਕਲਾਨੌਰ ਵਿਖੇ ਮੁਕਾਬਲੇ ਹੋਣਗੇ।

ਉਨ੍ਹਾਂ ਦੱਸਿਆ ਕਿ  22 ਸਤੰਬਰ ਨੂੰ ਬਲਾਕ ਕਾਦੀਆਂ ਦੇ ਸਪੋਰਟਸ ਸਟੇਡੀਅਮ ਨੱਤ ਮੋਕਲ,  ਹਲਕਾ ਬਟਾਲਾ ਦੇ ਸਕਾਈ ਰਾਈਡਰ ਕ੍ਰਿਕਟ ਅਕੈਡਮੀ ਬਟਾਲਾ, ਮਿਸ਼ਰਪੁਰਾ, ਧਾਰੀਵਾਲ ਬਲਾਕ ਦੇ ਹਾਕੀ ਸੈਂਟਰ ਘੁੰਮਣ ਕਲਾ ,  ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਸਕੂਲ ਪਿੰਡ ਦਕੋਹਾ, ਬਲਾਕ ਦੋਰਾਂਗਲਾ ਦੀ ਗ੍ਰਾਂਮ ਪੰਚਾਇਤ, ਖੇਡ ਗਰਾਊਂਡ ਪਿੰਡ ਬਾਹਮਣੀ , ਬਲਾਕ ਦੀਨਾਨਗਰ ਦੇ ਆਰਿਆ ਸਕੂਲ ਦੀਨਾਨਗਰ ਅਤੇ  ਬਲਾਕ ਫਤਿਹਗੜ੍ਹ ਚੂੜੀਆਂ ਦੀ ਗ੍ਰਾਂਮ ਪੰਚਾਇਤ, ਖੇਡ ਗਰਾਊਂਡ ਪਿੰਡ ਲੀਵਾਲ ਵਿਖੇ ਕਾਰਵਾਏ ਜਾਣਗੇ।

Written By
The Punjab Wire