Close

Recent Posts

ਗੁਰਦਾਸਪੁਰ

ਪਰਾਲੀ ਦੀ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਸਬਸਿਡੀ ‘ਤੇ ਦੇਣ ਲਈ ਰਾਜ ਸਰਕਾਰ ਨੇ ਕਿਸਾਨਾਂ ਤੋਂ ਅਰਜ਼ੀਆਂ ਦੀ ਕੀਤੀ ਮੰਗ : ਡਿਪਟੀ ਕਮਿਸ਼ਨਰ

ਪਰਾਲੀ ਦੀ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਸਬਸਿਡੀ ‘ਤੇ ਦੇਣ ਲਈ ਰਾਜ ਸਰਕਾਰ ਨੇ ਕਿਸਾਨਾਂ ਤੋਂ ਅਰਜ਼ੀਆਂ ਦੀ ਕੀਤੀ ਮੰਗ : ਡਿਪਟੀ ਕਮਿਸ਼ਨਰ
  • PublishedApril 24, 2025

ਚਾਹਵਾਨ ਕਿਸਾਨ ਆਪਣੇ ਬਿਨੈ ਪੱਤਰ ਆਨਲਾਈਨ 12 ਮਈ ਸ਼ਾਮ 5 ਵਜੇ ਤੱਕ ਜਮਾ ਕਰਵਾ ਸਕਦੇ ਹਨ

ਗੁਰਦਾਸਪੁਰ, 24 ਅਪ੍ਰੈਲ 2025 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਫ਼ਸਲੀ ਰਹਿੰਦ-ਖੂੰਹਦ (ਸੀ ਆਰ ਐਮ) ਸਕੀਮ ਸਾਲ 2025-26 ਤਹਿਤ ਬਿਨੈ ਪੱਤਰਾਂ ਦੀ ਆਨਲਾਈਨ ਮੰਗ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ) ਸਕੀਮ ਤਹਿਤ ਝੋਨੇ ਦੀ ਪਰਾਲੀ ਦੇ ਖੇਤ ਦੇ ਅੰਦਰ ਅਤੇ ਖੇਤ ਤੋਂ ਬਾਹਰ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਆਨਲਾਈਨ ਅਰਜ਼ੀਆਂ 22 ਅਪ੍ਰੈਲ 2025 ਤੋਂ ਲੈ ਕੇ 12 ਮਈ 2025 ਸ਼ਾਮ 5 ਵਜੇ ਤੱਕ ਮੰਗੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਆਪਣੀ ਅਰਜ਼ੀ ਸਰਕਾਰੀ ਵੈੱਬਸਾਈਟ www.agrimachinerypb.com ‘ਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਇਸ ਸਕੀਮ ਅਧੀਨ ਵੱਖ-ਵੱਖ ਮਸ਼ੀਨਰੀ ਜਿਵੇਂ ਕਿ ਸੁਪਰ ਐੱਸ.ਐੱਮ.ਐੱਸ., ਬੇਲਰ, ਰੈਕ, ਹੈਪੀਸੀਡਰ, ਸੁਪਰਸੀਡਰ, ਸਮਾਰਟਸੀਡ, ਜ਼ੀਰੋ ਟਿੱਲ ਡਰਿੱਲ ਆਦਿ ਸਬਸਿਡੀ’ ਤੇ ਉਪਲਬਧ ਕਰਵਾਈ ਜਾਣੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮਕਸਦ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਅਤੇ ਖੇਤ ਵਿਚ ਅਤੇ ਖੇਤ ਤੋਂ ਬਾਹਰ ਸੰਭਾਲ ਕੇ ਵਾਤਾਵਰਨ ਪੱਖੀ ਤਰੀਕੇ ਨਾਲ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ 199 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਅਤੇ ਇਸ ਸਾਲ ਇਨ੍ਹਾਂ ਘਟਨਾਵਾਂ ਨੂੰ ਜ਼ੀਰੋ ਪੱਧਰ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪੂਰਤੀ ਲਈ ਜ਼ਿਲ੍ਹੇ ਦੇ ਹਰੇਕ ਕਿਸਾਨ, ਕਿਸਾਨ ਜਥੇਬੰਦੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ।

ਉਨ੍ਹਾਂ ਦੱਸਿਆ ਕਿ ਚਾਹਵਾਨ ਕਿਸਾਨ ਆਪਣੀ ਆਨਲਾਈਨ ਬਿਨੈ ਪੱਤਰ ਭਰਨ ਸਮੇਂ ਕੁਝ ਖ਼ਾਸ ਗੱਲਾਂ ਦਾ ਜ਼ਰੂਰ ਖ਼ਿਆਲ ਰੱਖਣ ਜਿਵੇਂ ਆਪਣਾ ਨਾਂ, ਪਿਤਾ/ਪਤੀ ਦਾ ਨਾਂ, ਆਧਾਰ ਨੰਬਰ, ਬੈਂਕ ਖਾਤਾ ਨੰਬਰ ਅਤੇ ਚੁਣੀ ਹੋਈ ਮਸ਼ੀਨ ਸਹੀ ਤਰੀਕੇ ਨਾਲ ਦਰਜ ਕਰਨ ਅਤੇ ਫਾਰਮ ਭੇਜਣ ਤੋਂ ਪਹਿਲਾਂ ਸਾਰੀ ਜਾਣਕਾਰੀ ਨੂੰ ਧਿਆਨ ਪੂਰਵਕ ਚੈੱਕ ਕਰ ਲਿਆ ਜਾਵੇ ਤਾਂ ਜੋ ਕਿਸੇ ਤਰਾਂ ਦੀ ਗ਼ਲਤ ਜਾਣਕਾਰੀ ਕਾਰਨ ਅਰਜ਼ੀ ਰੱਦ ਨਾ ਹੋਵੇ ਜਾਵੇ।

ਉਨ੍ਹਾਂ ਦੱਸਿਆ ਗਿਆ ਕਿ ਇਸ ਸਕੀਮ ਤਹਿਤ ਸਿਰਫ਼ ਪੋਰਟਲ ‘ਤੇ ਆਨਲਾਈਨ ਅਰਜ਼ੀਆਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨ ਵਿਅਕਤੀਗਤ ਤੌਰ ‘ਤੇ ਸਮੂਹ ਬਣਾ ਕੇ ਉੱਦਮੀ ਕਿਸਾਨ ਅਤੇ ਕਿਸਾਨ ਉਤਪਾਦਨ ਸੰਗਠਨ ਫ਼ਾਇਦਾ ਲਈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਮੁੱਖ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਿਥੇ ਸਮੇਂ ਅਨੁਸਾਰ ਆਨਲਾਈਨ ਅਰਜ਼ੀ ਦਾਖਲ ਕਰਨ।

Written By
The Punjab Wire