Close

Recent Posts

ਗੁਰਦਾਸਪੁਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ 26 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਕਰਵਾਏਗਾ ਵਾਕਥਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ 26 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਕਰਵਾਏਗਾ ਵਾਕਥਨ
  • PublishedApril 25, 2025

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵਾਕਥਨ ਵਿੱਚ ਸ਼ਾਮਲ ਹੋਣ ਦਾ ਦਿੱਤਾ ਖੁੱਲ੍ਹਾ ਸੱਦਾ

ਗੁਰਦਾਸਪੁਰ, 25 ਅਪ੍ਰੈਲ 2025 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦਾ ਸਾਥ ਲੈ ਕੇ ਨਸ਼ਿਆਂ ਖ਼ਿਲਾਫ਼ ਇੱਕ ਲੋਕ ਲਹਿਰ ਖੜੀ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਅਪ੍ਰੈਲ 2025 ਨੂੰ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵਾਕਥਨ ਦਾ ਆਯੋਜਿਨ ਕੀਤਾ ਜਾ ਰਿਹਾ ਹੈ।

ਇਸ ਵਾਕਥਨ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇਹ ਵਾਕਥਨ ਮਿਤੀ 26 ਅਪ੍ਰੈਲ 2025 ਨੂੰ ਸਵੇਰੇ 8:00 ਵਜੇ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਤੋਂ ਸ਼ੁਰੂ ਹੋਵੇਗੀ ਜੋ ਪੰਚਾਇਤ ਭਵਨ, ਜਹਾਜ਼ ਚੌਂਕ, ਹਨੂੰਮਾਨ ਚੌਂਕ, ਗੀਤਾ ਭਵਨ ਰੋਡ ਰਾਹੀਂ ਹੁੰਦੀ ਹੋਈ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਮਾਪਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਵਾਕਥਨ ਦੀ ਅਗਵਾਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕਰਨਗੇ ਜਦਕਿ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ, ਐੱਨ.ਸੀ.ਸੀ. ਕੈਡਿਟਸ, ਦਿਵਿਆਂਗ ਬੱਚੇ (ਸਪੈਸ਼ਲ ਬੱਚੇ) ਖਿਡਾਰੀ, ਲੇਖਕ ਅਤੇ ਸਮਾਜ ਦੇ ਹਰੇਕ ਵਰਗ ਨਾਲ ਸਬੰਧਿਤ ਵਿਅਕਤੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਵਾਕਥਨ ਦੀ ਸਮਾਪਤੀ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 26 ਅਪ੍ਰੈਲ ਨੂੰ ਸਵੇਰੇ 8:00 ਵਜੇ ਇਸ ਵਾਕਥਨ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਆਪਣੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

Written By
The Punjab Wire