Close

Recent Posts

ਗੁਰਦਾਸਪੁਰ

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਦੀਨਾਨਗਰ ਅਤੇ ਧਾਰੀਵਾਲ ਵਿੱਚ ਬਾਜ਼ਾਰ ਰਹੇ ਬੰਦ

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਦੀਨਾਨਗਰ ਅਤੇ ਧਾਰੀਵਾਲ ਵਿੱਚ ਬਾਜ਼ਾਰ ਰਹੇ ਬੰਦ
  • PublishedApril 26, 2025

ਗੁਰਦਾਸਪੁਰ, 26 ਅਪ੍ਰੈਲ 2025 (ਦੀ ਪੰਜਾਬ ਵਾਇਰ) –ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਵਿਰੁੱਧ ਗੁੱਸਾ ਵਧਦਾ ਜਾ ਰਿਹਾ ਹੈ। ਇਸਦੇ ਵਿਰੋਧ ਵਿੱਚ ਦੀਨਾਨਗਰ ਅਤੇ ਧਾਰੀਵਾਲ ਵਿੱਚ ਬਾਜਾਰ ਪੂਰੀ ਤਰ੍ਹਾਂ ਨਾਲ ਬੰਦ ਰਹੇ। ਇਸ ਮੌਕੇ ਸ਼ਿਵਸੈਨਾ ਅਤੇ ਅਲੱਗ-ਅਲੱਗ ਹਿੰਦੂ ਸੰਗਠਨਾਂ ਵੱਲੋਂ ਸ਼ਹਿਰ ਵਿੱਚ ਰੋਸ਼ ਮਾਰਚ ਵੀ ਕੱਢਿਆ ਗਿਆ। ਬੰਦ ਨੂੰ ਲੈ ਕੇ ਪੁਲਿਸ ਵੱਲੋਂ ਸੁਰਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਦੋਵਾਂ ਸ਼ਹਿਰਾਂ ਵਿੱਚ ਕਰਫਿਊ ਵਰਗੀ ਸਥਿਤੀ ਵੇਖਣ ਨੂੰ ਮਿਲੀ।

ਸ਼ਿਵ ਆਗੂ ਹਨੀ ਮਹਾਜਨ ਨੇ ਕਿਹਾ ਕਿ ਪਾਕਿਸਤਾਨ ਜਾਣਬੁੱਝ ਕੇ ਸਰਹੱਦ ‘ਤੇ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਕਿਸਤਾਨ ਦੀ ਇਸ ਹਿੰਮਤ ਦਾ ਸਖ਼ਤ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਇੱਕ ਅੱਤਵਾਦੀ ਦੇਸ਼ ਹੈ ਅਤੇ ਇਸਨੂੰ ਅੰਤਰਰਾਸ਼ਟਰੀ ਪਲੇਟਫਾਰਮ ‘ਤੇ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।  ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਪਾਕਿਸਤਾਨ ਹੀ ਪਨਾਹ ਦਿੰਦਾ ਹੈ। ਇਹ ਗੱਲ ਪੂਰੀ ਦੁਨੀਆ ਜਾਣਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕੋਲ ਭਾਰਤ ਦੀ ਸ਼ਾਂਤਮਈ ਢੰਗ ਨਾਲ ਰਹਿ ਰਹੇ ਲੋਕ ਨਹੀਂ ਵੇਖੇ ਜਾ ਰਹੇ ਹਨ। ਜਿਸ ਕਾਰਨ ਉਹ ਭਾਰਤ ਦੇਸ਼ ਦੇ ਲੋਕਾਂ ਵਿੱਚ ਪਾੜਾ ਪਾਉਣ ਲਈ ਅਜਿਹੀਆਂ ਘਟੀਆਂ ਚਾਲਾਂ ਚੱਲ ਰਿਹਾ ਹੈ। ਪਰ ਉਹ ਆਪਣੇ ਇਸ ਮਨਸੂਬੇ ਤੇ ਕਦੇ ਵੀ ਕਾਮਯਾਬ ਨਹੀਂ ਹੋ ਸਕਦਾ ਹੈ।

Written By
The Punjab Wire