ਬਟਾਲਾ, 17 ਸਤੰਬਰ 2026 (ਮੰਨਨ ਸੈਣੀ)— ਆਦਿਤਿਆ ਉੱਪਲ ,ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ‘ਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।