Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਕਣਕ ਦੀ ਖਰੀਦ ਦਾ ਜਾਇਜਾ

ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਕਣਕ ਦੀ ਖਰੀਦ ਦਾ ਜਾਇਜਾ
  • PublishedApril 27, 2025

ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਦਿੱਤੀਆਂ ਹਦਾਇਤਾਂ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 349575 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 27 ਅਪ੍ਰੈਲ 2025 (ਦੀ ਪੰਜਾਬ ਵਾਇਰ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦੁਪਹਿਰ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਦਾਣਾ ਮੰਡੀ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਫਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਖਰੀਦ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਫੀਡਬੈਕ ਲਈ। ਇਸ ਤੋਂ ਬਾਅਦ ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਗਈ ਕਣਕ ਦੀ ਫਸਲ ਦੀ ਬਿਨ੍ਹਾਂ ਕਿਸੇ ਦੇਰੀ ਲਿਫਟਿੰਗ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਕਣਕ ਦੀ ਆਮਦ ਜਿਆਦਾ ਹੋਣ ਕਾਰਨ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 387339 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 349575 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀ ਪਨਗਰੇਨ ਨੇ 107417 ਮੀਟਰਿਕ ਟਨ, ਮਾਰਕਫੈੱਡ ਨੇ 95582 ਮੀਟਰਿਕ ਟਨ, ਪਨਸਪ ਨੇ 81087 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 48109 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 15020 ਮੀਟਰਿਕ ਟਨ ਕਣਕ ਖ਼ਰੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 715.7 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Written By
The Punjab Wire