ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦਫਤਰ ਐੱਸ. ਐੱਸ।ਪੀ ਬਟਾਲਾ ਵਿਖੇ ਸ਼ਾਨਦਾਰ ਅਤੇ ਭਰਵਾਂ ਸਵਾਗਤ
ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ‘ਤੇ ਸੰਗਤਾਂ ਦਾ ਕੀਤਾ ਧੰਨਵਾਦ
ਬਟਾਲਾ, 18 ਸਤੰਬਰ 2026 (ਮੰਨਨ ਸੈਣੀ)– ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ, ਨੇੜੇ ਦਫਤਰ ਐਸ.ਐਸ.ਪੀ,ਬਟਾਲਾ ‘ਤੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ , ਡਾ. ਮਹਿਤਾਬ ਸਿੰਘ ਐਸ.ਐਸ.ਪੀ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਐੱਸ ਪੀ ਨਵਜੋਤ ਸਿੰਘ, ਮੈਡਮ ਖੁਸ਼ਬੀਰ ਕੌਰ, ਐਸ ਪੀ (ਐਚ) ਅਤੇ ਸਾਰੰਗਪ੍ਰੀਤ ਸਿੰਘ ਔਜਲਾ ਐੱਸ.ਡੀ.ਐਮ ਬਟਾਲਾ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਵਿਆਹ ਪੁਰਬ ਦੇ ਕਾਰਜ ਸਫਲਤਾਪੂਰਵਕ ਸੰਪੰਨ ਹੋਣ ‘ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸਮੁੱਚੇ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਸਨ ਤੇ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਆਪਣੀ ਸ਼ਰਧਾ ਅਰਪਿਤ ਕੀਤੀ ਗਈ।
ਇਸ ਮੌਕੇ ਤੇਜਿੰਦਰਪਾਲ ਸਿੰਘ ਡੀ ਐੱਸ ਪੀ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ ਪ੍ਰਬੰਧਕ ਕਮੇਟੀ ਦੇ ਮੈਬਰ ਆਦਿ ਮੌਜੂਦ ਸਨ।
